ਪ੍ਰਗਟ ਸਿੰਘ ਦਾ ਮਾਨਸਾ ਦੌਰਾ: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਮੋਰਚੇ ਵਿੱਚ ਕੀਤੀ ਸ਼ਮੂਲੀਅਤ
ਨਸ਼ਾ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ravi Jakhu
ਮਾਨਸਾ/ਚੰਡੀਗੜ੍ਹ, 30 ਅਕਤੂਬਰ, 2026: ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਅੱਜ ਮਾਨਸਾ ਵਿਖੇ ਪਹੁੰਚ ਕੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਗਏ ਧਰਨੇ-ਮੋਰਚੇ ਵਿੱਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਦਲਜੀਤ ਸਿੰਘ ਦੇ ਮਾਤਾ ਜੀ ਅਤੇ ਧਰਮਪਤਨੀ ਨਾਲ ਮੁلاਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪ੍ਰਗਟ ਸਿੰਘ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਅਤਿ-ਦੁੱਖ ਦੀ ਘੜੀ ਵਿੱਚ ਪੂਰੀ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਸੂਬੇ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਅਤੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਉੱਜੜ ਰਹੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਪਾਰਟੀ ਵੱਲੋਂ ਆਵਾਜ਼ ਲਗਾਤਾਰ ਬੁਲੰਦ ਰੱਖੀ ਜਾਵੇਗੀ।
- Download Babushahi App
-
-