ਪ੍ਰਤਾਪ ਸਿੰਘ ਬਾਜਵਾ ਨੇ 2027 ਦੀਆਂ ਚੋਣਾਂ ਲਈ ਵਰਕਰਾਂ ਨੂੰ ਤਿਆਰ ਰਹਿਣ ਦੇ ਦਿੱਤੇ ਨਿਰਦੇਸ਼,
ਰੋਹਿਤ ਗੁਪਤਾ
ਗੁਰਦਾਸਪੁਰ
ਧਾਰੀਵਾਲ ਦੀ ਵਾਰਡ ਨੰਬਰ ਸੱਤ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੀ ਉਮੀਦਵਾਰ ਸ਼੍ਰੀਮਤੀ ਰੇਖਾ ਸਿਆਲ ਦੇ ਬੇਟੇ ਪ੍ਰਸਿੱਧ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਸਿਆਲ ਵੱਲੋਂ ਵਾਰਡ ਵਾਸੀਆਂ ਦਾ ਧੰਨਵਾਦੀ ਸਮਾਗਮ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਪਹੁੰਚੇ।
ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸ਼ਹਿਰ ਧਾਰੀਵਾਲ ਦੇ ਵਿੱਚ ਬਤੌਰ ਆਜ਼ਾਦ ਉਮੀਦਵਾਰ ਚੋਣ ਲੜੇ ਤਿੰਨ ਤੋਂ ਚਾਰ ਸਾਥੀ ਉਹਨਾਂ ਦੇ ਨਾਲ ਸ਼ਾਮਿਲ ਹੋ ਗਏ ਹਨ। ਅਗਲੇ ਦਿਨਾਂ ਦੇ ਵਿੱਚ ਸ਼ਹਿਰ ਧਾਰੀਵਾਲ ਦੇ ਵਿੱਚ ਹੋਰ ਵੀ ਵੱਡੀ ਗਿਣਤੀ ਚ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਣਗੇ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ 2027 ਦੀ ਚੋਣਾਂ ਦੇ ਲਈ ਉਹ ਵਰਕਰਾਂ ਨੂੰ ਬੇਨਤੀ ਕਰਦੇ ਹਨ ਕਿ ਆਪੋ ਆਪਣੇ ਸ਼ਹਿਰ ਦੇ ਪਿੰਡਾਂ ਦੇ ਵਿੱਚ ਹੁਣ ਤੋਂ ਹੀ ਤਿਆਰੀਆਂ ਕੱਸ ਲਓ
- Download Babushahi App
-
-