ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਨਗਣਨਾ 2027 ਦਾ ਪਹਿਲਾ ਪੜਾਅ ਸ਼ੁਰੂ
ਪਟਿਆਲਾ, 27 ਮਈ 2026- ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਯੂਨੀਵਰਸਿਟੀ ਕੈਂਪਸ ਦੇ ਚਾਰ ਨਿਰਧਾਰਿਤ ਬਲਾਕਾਂ ਵਿੱਚ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਅਧੀਨ ਜਨਗਣਨਾ 2027 ਦਾ ਪਹਿਲਾ ਪੜਾਅ (ਘਰ ਸੂਚੀਕਰਨ ਕਾਰਜ) ਰਸਮੀ ਤੌਰ 'ਤੇ ਸ਼ੁਰੂ ਕੀਤਾ ਗਿਆ।
ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਡਾ. ਦੇਵਿੰਦਰ ਪਾਲ ਸਿੰਘ ਸਿੱਧੂ ਨੇ ਇਸ ਕਾਰਜ ਵਿੱਚ ਸ਼ਾਮਿਲ ਯੂਨੀਵਰਸਿਟੀ ਕਰਮਚਾਰੀਆਂ ਨੂੰ ਪਛਾਣ ਪੱਤਰ ਅਤੇ ਤਾਇਨਾਤੀ ਪੱਤਰ ਵੰਡ ਕੇ ਇਸ ਕਾਰਜ ਦੀ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ।
ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇੱਕ ਉੱਚ ਸਿੱਖਿਆ ਸੰਸਥਾ ਵਜੋਂ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਕਾਰਜ ਵਿੱਚ ਆਪਣਾ ਭਰਵਾਂ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਇਸ ਕਾਰਜ ਰਾਹੀਂ ਸਾਡੇ ਵੱਲੋਂ ਇਕੱਤਰ ਕੀਤੇ ਜਾਣ ਵਾਲ਼ੇ ਇਹ ਅੰਕੜੇ ਅਗਲੇ ਦਹਾਕੇ ਲਈ ਨੀਤੀਆਂ ਬਣਾਉਣ ਵਿੱਚ ਮਦਦ ਕਰਨਗੇ।
ਰਜਿਸਟਰਾਰ ਡਾ. ਦੇਵਿੰਦਰ ਪਾਲ ਸਿੰਘ ਸਿੱਧੂ ਨੇ ਕਿਹਾ ਕਿ ਪਹਿਲੀ ਵਾਰ ਜਨਗਣਨਾ ਕਾਰਜ ਮੋਬਾਈਲ ਐਪਲੀਕੇਸ਼ਨਾਂ ਅਤੇ ਡਿਜੀਟਲ ਪੋਰਟਲਾਂ ਰਾਹੀਂ ਕੀਤੇ ਜਾ ਰਹੇ ਹਨ, ਜਿਸ ਨਾਲ਼ ਇਸ ਕਾਰਜ ਨੂੰ ਵਧੇਰੇ ਸੁਚਾਰੂ ਢੰਗ ਨਾਲ਼ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਯੂਨੀਵਰਸਿਟੀ ਦੇ ਸਮੂਹ ਅਧਿਕਾਰੀਆਂ, ਖੋਜਾਰਥੀਆਂ ਅਤੇ ਕਰਮਚਾਰੀਆਂ ਨੂੰ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਦੇਣ ਦੀ ਅਪੀਲ ਕੀਤੀ।
ਵਿਸ਼ੇਸ਼ ਸਿਵਲ ਚਾਰਜ ਅਫ਼ਸਰ ਇੰਜ. ਮਨਪ੍ਰੀਤ ਸਿੰਘ ਬੂਢੈਲ ਨੇ ਇਸ ਮੌਕੇ ਬੋਲਦਿਆਂ ਜਨਗਣਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਰਤੇ ਜਾ ਰਹੇ ਡਿਜੀਟਲ ਤਰੀਕੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਯਕੀਨ ਦਿਵਾਇਆ ਕਿ ਇਹ ਕਾਰਜ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਸ਼੍ਰੀ ਲਖਵਿੰਦਰ ਸਿੰਘ ਨੂੰ ਸੁਪਰਵਾਈਜ਼ਰ ਅਤੇ ਸ੍ਰੀਮਤੀ ਰਮਨਪ੍ਰੀਤ ਕੌਰ, ਸ੍ਰੀਮਤੀ ਬਿੰਦੂ ਬਾਲਾ, ਸ਼੍ਰੀ ਕੁਲਜੀਤ ਸਿੰਘ ਅਤੇ ਸ਼੍ਰੀ ਰਾਜ ਕਿਸ਼ੋਰ ਨੂੰ ਗਿਣਤੀਕਾਰ (ਐਨੂਮਰੇਟਰ) ਨਿਯੁਕਤ ਕੀਤਾ ਗਿਆ।
- Download Babushahi App
-
-