ਪੰਜਾਬੀ ਸਿੰਗਰ Parmish Verma ਨਾਲ Shooting ਦੌਰਾਨ ਵਾਪਰਿਆ ਹਾਦਸਾ, ਪੜ੍ਹੋ ਪੂਰੀ ਖ਼ਬਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਸਤੰਬਰ 2025 : ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ (Parmish Verma) ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਬਾਲਾ ਵਿਖੇ ਆਪਣੀ ਆਉਣ ਵਾਲੀ ਫਿਲਮ 'ਸ਼ੇਰਾ' ਦੀ ਸ਼ੂਟਿੰਗ ਦੌਰਾਨ ਉਹ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਐਕਸ਼ਨ ਸੀਨ (Action Scene) ਫਿਲਮਾਉਂਦੇ ਸਮੇਂ ਇਹ ਹਾਦਸਾ ਵਾਪਰਿਆ, ਜਿਸ ਤੋਂ ਬਾਅਦ ਫਿਲਮ ਦੀ ਸ਼ੂਟਿੰਗ ਨੂੰ ਤੁਰੰਤ ਰੋਕ ਦਿੱਤਾ ਗਿਆ ਹੈ।
ਕਿਵੇਂ ਵਾਪਰਿਆ ਹਾਦਸਾ?
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਪਰਮੀਸ਼ ਵਰਮਾ ਆਪਣੀ ਕਾਰ ਵਿੱਚ ਬੈਠ ਕੇ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਕਰ ਰਹੇ ਸਨ। ਇਸ ਦੌਰਾਨ, ਸੀਨ ਵਿੱਚ ਵਰਤੀ ਗਈ ਇੱਕ ਨਕਲੀ ਗੋਲੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਨਾਲ ਟਕਰਾਈ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ। ਜਿਸ ਤੋਂ ਬਾਅਦ ਸ਼ੀਸ਼ੇ ਦਾ ਇੱਕ ਟੁਕੜਾ ਉੱਡ ਕੇ ਉਨ੍ਹਾਂ ਦੇ ਚਿਹਰੇ 'ਤੇ ਲੱਗ ਗਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ।
Parmish Verma ਨੇ ਖੁਦ ਦਿੱਤੀ ਜਾਣਕਾਰੀ
ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਹ ਚੰਡੀਗੜ੍ਹ ਵਾਪਸ ਪਰਤ ਆਏ ਹਨ। ਪਰਮੀਸ਼ ਵਰਮਾ ਨੇ ਖੁਦ ਆਪਣੇ Instagram 'ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਅਤੇ ਲਿਖਿਆ, "ਇਹ ਘਟਨਾ 'ਸ਼ੇਰਾ' ਫਿਲਮ ਦੇ ਸੈੱਟ 'ਤੇ ਵਾਪਰੀ। ਪ੍ਰਭੂ ਦੀ ਕਿਰਪਾ ਨਾਲ ਮੈਂ ਸੁਰੱਖਿਅਤ ਅਤੇ ਠੀਕ ਹਾਂ।"
ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀਆਂ ਦੁਆਵਾਂ ਮੰਗ ਰਹੇ ਹਨ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਰਮੀਸ਼ ਵਰਮਾ ਨਾਲ ਅਜਿਹਾ ਕੋਈ ਹਾਦਸਾ ਵਾਪਰਿਆ ਹੋਵੇ; ਸਾਲ 2018 ਵਿੱਚ ਮੋਹਾਲੀ 'ਚ ਉਨ੍ਹਾਂ 'ਤੇ ਜਾਨਲੇਵਾ ਹਮਲਾ ਵੀ ਹੋ ਚੁੱਕਾ ਹੈ।
ma