ਪੰਜਾਬ 'ਚ ਬਣੇਗੀ ਭਾਜਪਾ ਦੀ ਸਰਕਾਰ- ਖੱਟਰ
ਪੰਜਾਬ 'ਚ ਅਗਲੀ ਸਰਕਾਰ ਬਣਾਉਣ ਵੱਲ ਵਧ ਰਹੀ ਹੈ ਭਾਜਪਾ, ਲੋਕਾਂ ਦੀਆਂ ਮੁਸ਼ਕਿਲਾਂ ਕਰਾਂਗੇ ਦੂਰ: ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ
Babushahi Network
ਅੰਮ੍ਰਿਤਸਰ, 13 ਜੂਨ 2026- ਪੰਜਾਬ ਦੀ ਸਿਆਸਤ ਨੂੰ ਲੈ ਕੇ ਕੇਂਦਰੀ ਲੀਡਰਸ਼ਿਪ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅੱਜ ਅੰਮ੍ਰਿਤਸਰ ਵਿਖੇ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਨ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਸਿਆਸਤ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਲਈ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।
ਖੱਟਰ ਨੇ ਸੂਬੇ ਦੇ ਮੌਜੂਦਾ ਹਾਲਾਤਾਂ 'ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਵੇਲੇ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਭਰੋਸਾ ਦਵਾਇਆ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਦੂਰ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਵਿਕਾਸ ਦੀ ਲੀਹ 'ਤੇ ਲਿਆਂਦਾ ਜਾਵੇਗਾ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਅੱਜ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਹੋਏ ਹਨ। ਇਸ ਮੀਟਿੰਗ ਦੌਰਾਨ ਜਿੱਥੇ ਵਪਾਰ ਜਗਤ ਦੀਆਂ ਸਮੱਸਿਆਵਾਂ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਚਰਚਾ ਹੋ ਰਹੀ ਹੈ, ਉੱਥੇ ਹੀ ਖੱਟਰ ਦੇ ਇਸ ਸਿਆਸੀ ਬਿਆਨ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛੇੜ ਦਿੱਤੀ ਹੈ।
- Download Babushahi App
-
-