ਪੰਜਾਬ ਕਾਂਗਰਸ ਦੇ ਲੀਡਰਾਂ ਦੀ ਦਿੱਲੀ ਵਿੱਚ ਅਹਿਮ ਮੀਟਿੰਗ ਭਲਕੇ 31 ਅਕਤੂਬਰ ਨੂੰ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁਲਾਈ ਬੈਠਕ, 2027 ਦੀਆਂ ਚੋਣਾਂ 'ਤੇ ਰਹੇਗੀ ਖ਼ਾਸ ਨਜ਼ਰ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ/ਚੰਡੀਗੜ੍ਹ, 30 ਅਕਤੂਬਰ, 2026: ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਦੀ ਇੱਕ ਉੱਚ-ਪੱਧਰੀ ਮੀਟਿੰਗ ਨਵੀਂ ਦਿੱਲੀ ਵਿਖੇ ਬੁਲਾਈ ਗਈ ਹੈ।
ਪ੍ਰਾਪਤ ਜਾਣਕਾਰੀ ਅਸੁਾਰ ਇਹ ਅਹਿਮ ਬੈਠਕ ਕੱਲ੍ਹ ਯਾਨੀ 31 ਅਕਤੂਬਰ 2026 ਨੂੰ ਦੁਪਹਿਰ 12:00 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀ ਰਣਨੀਤੀ ਅਤੇ ਆਗਾਮੀ ਚੋਣਾਂ ਦੀ ਤਿਆਰੀਆਂ ਨੂੰ ਲੈ ਕੇ ਵਿਸਤ੍ਰਿਤ ਮੰਥਨ ਕੀਤਾ ਜਾਵੇਗਾ। ਹਾਈਕਮਾਨ ਦੀ ਇਸ ਬੈਠਕ ਨੂੰ ਪੰਜਾਬ ਕਾਂਗਰਸ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
- Download Babushahi App
-
-