ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਹਾਈ ਕਮਾਂਡ ਨੂੰ ਲਿਖੀ ਚਿੱਠੀ
ਚੰਡੀਗੜ੍ਹਃ- 11 ਅਗਸਤ 2026
ਰਵੀ ਜੱਖੂ
ਪੰਜਾਬ ਕਾਂਗਰਸ ਅੰਦਰੂਨੀ ਕਲੇਸ਼ ਕਾਰਨ ਇੱਕ ਵਾਰ ਫਿਰ ਚਰਚਾ ਵਿੱਚ ਹੈ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ (ਸੀ.ਐੱਲ.ਪੀ.) ਨੇ ਇਕਜੁੱਟ ਹੋ ਕੇ ਪਾਰਟੀ ਹਾਈ ਕਮਾਂਡ ਨੂੰ ਚਿੱਠੀ ਭੇਜੀ ਹੈ। ਇਸ ਚਿੱਠੀ ਲਈ ਇੱਕ ਖਾਸ ਫਾਰਮੈਟ ਤਿਆਰ ਕੀਤਾ ਗਿਆ ਸੀ, ਜਿਸ ਵਿੱਚ ਸਾਰੇ ਵਿਧਾਇਕਾਂ ਦੇ ਨਾਮ ਅਤੇ ਉਨ੍ਹਾਂ ਦੇ ਵਿਧਾਨ ਸਭਾ ਖੇਤਰਾਂ ਦੇ ਖਾਨੇ ਬਣਾ ਕੇ ਬਕਾਇਦਾ ਦਸਤਖ਼ਤ ਕਰਵਾਏ ਗਏ ਹਨ।
ਸੂਤਰਾਂ ਅਨੁਸਾਰ, ਵਿਧਾਇਕਾਂ ਨੇ ਪੰਜਾਬ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਚਿੱਠੀ ਵਿੱਚ ਦੱਸਿਆ ਗਿਆ ਹੈ ਕਿ ਬੀਤੇ ਦਿਨਾਂ ਦੌਰਾਨ ਵੱਖ-ਵੱਖ ਸਮਾਗਮਾਂ ਵਿੱਚ ਟਿਕਟਾਂ ਵੰਡਣ ਅਤੇ ਦਾਅਵੇਦਾਰੀਆਂ ਨੂੰ ਲੈ ਕੇ ਜਿਸ ਤਰ੍ਹਾਂ ਦੀ ਬਿਆਨਬਾਜ਼ੀ ਹੋਈ ਹੈ, ਉਸ ਨਾਲ ਰਾਜ ਵਿੱਚ ਕਾਂਗਰਸ ਦਾ ਅਕਸ ਪ੍ਰਭਾਵਿਤ ਹੋਇਆ ਹੈ। ਸਾਰੇ ਵਿਧਾਇਕਾਂ ਨੇ ਇਸ ਸਾਂਝੀ ਨਾਰਾਜ਼ਗੀ ਨੂੰ ਹਾਈ ਕਮਾਂਡ ਤੱਕ ਪਹੁੰਚਾਉਂਦਿਆਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
- Download Babushahi App
-
-