ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਅਹਿਮ ਬੈਠਕ ਅੱਜ
Ravi Jakhu
ਨਵੀਂ ਦਿੱਲੀ, 30 ਅਕਤੂਬਰ, 2026: ਪੰਜਾਬ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ (AAP) ਦੀ ਇੱਕ ਹਾਈ-ਲੇਵਲ ਅਹਿਮ ਬੈਠਕ ਹੋਣ ਜਾ ਰਹੀ ਹੈ।
ਇਸ ਬੈਠਕ ਵਿੱਚ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਇਸ ਤੋਂ ਇਲਾਵਾ, ਪੰਜਾਬ ਦੇ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਵੀਡੀਓ ਕਾਨਫਰੰਸਿੰਗ (VC) ਰਾਹੀਂ ਇਸ ਮਹੱਤਵਪੂਰਨ ਚਰਚਾ ਵਿੱਚ ਜੁੜਨਗੇ। ਬੈਠਕ ਦੌਰਾਨ ਚੋਣ ਰਣਨੀਤੀ ਅਤੇ ਸਿਆਸੀ ਹਾਲਾਤਾਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
- Download Babushahi App
-
-