ਪੰਜਾਬ ਦੇ ਇਸ ਸ਼ਹਿਰ ਵਿਚ ਚੱਲੀਆਂ ਗੋਲੀਆਂ
ਬਾਬੂਸ਼ਾਹੀ ਬਿਊਰੋ
ਲੁਧਿਆਣਾ, 29 ਅਕਤੂਬਰ, 2026: ਲੁਧਿਆਣਾ ਦੇ ਐਲਡੇਕੋ ਚੌਕੀ ਨੇੜੇ ਵੀਰਵਾਰ ਸਵੇਰੇ 4 ਵਜੇ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ਾਂ ਨੇ ਕਾਰ ਵਿੱਚ ਸਵਾਰ ਫਿਰੋਜ਼ਪੁਰ ਦੇ ਰਹਿਣ ਵਾਲੇ ਰੇਤ ਵਪਾਰੀ ਅਤੇ ਉਸ ਦੀ ਧੀ 'ਤੇ ਅੰਨ੍ਹੇਵਾਹ ਫ਼ਾਇਰਿੰਗ ਕਰ ਦਿੱਤੀ। ਇਸ ਹਮਲੇ ਵਿੱਚ ਵਪਾਰੀ ਜਸਪਾਲ ਦੀ ਛਾਤੀ ਵਿੱਚ ਅਤੇ ਉਸ ਦੀ ਧੀ ਪ੍ਰਿਆ ਦੇ ਗਲੇ ਵਿੱਚ ਗੋਲੀ ਲੱਗੀ ਹੈ, ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਪੀੜਤ ਜਸਪਾਲ ਆਪਣੀ ਧੀ ਨਾਲ ਆਪਣੀ ਭੈਣ ਨੂੰ ਮਿਲਣ ਤੋਂ ਬਾਅਦ ਕਾਰ ਰਾਹੀਂ ਵਾਪਸ ਘਰ ਪਰਤ ਰਿਹਾ ਸੀ। ਜਦੋਂ ਉਨ੍ਹਾਂ ਦੀ ਕਾਰ ਐਲਡੇਕੋ ਚੌਕੀ ਨੇੜੇ ਪਹੁੰਚੀ ਤਾਂ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਰ ਨੂੰ ਘੇਰ ਲਿਆ। ਹਮਲਾਵਰਾਂ ਵੱਲੋਂ ਚਲਾਈ ਗਈ ਪਹਿਲੀ ਗੋਲੀ ਕਾਰ ਦੇ ਬੋਨਟ 'ਤੇ ਲੱਗੀ, ਜਦੋਂ ਕਿ ਦੂਜੀ ਗੋਲੀ ਜਸਪਾਲ ਦੀ ਛਾਤੀ ਨੂੰ ਪਾਰ ਕਰਦਿਆਂ ਉਸ ਦੀ ਧੀ ਪ੍ਰਿਆ ਦੀ ਗਰਦਨ ਵਿੱਚ ਜਾ ਵੱਜੀ।
ਘਟਨਾ ਤੋਂ ਬਾਅਦ ਦੋਵਾਂ ਨੂੰ ਤੁਰੰਤ ਲੁਧਿਆਣਾ ਦੇ ਡੀ.ਐੱਮ.ਸੀ. (DMC) ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਆਲੇ-ਦੁਆਲੇ ਦੀ ਸੀ.ਸੀ.ਟੀ.ਵੀ. (CCTV) ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।
- Download Babushahi App
-
-