ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ
*ਪੁਲਿਸ ਟੀਮਾਂ ਨੇ 180 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ*
*ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*ਯੁੱਧ ਨਸ਼ਿਆਂ ਵਿਰੱੁਧ ਦੇ 480ਵੇਂ ਦਿਨ 75 ਨਸ਼ਾ ਤਸਕਰ ਗ੍ਰਿਫਤਾਰ*
ਚੰਡੀਗੜ੍ਹ, 24 ਜੂਨ:
’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 547 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
155ਵੇਂ ਦਿਨ, ਪੁਲਿਸ ਟੀਮਾਂ ਨੇ 343 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,021 ਹੋਈਆਂ ਹਨ।
ਇਸ ਤੋਂ ਇਲਾਵਾ, 180 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਸਾਂਝੀ ਕੀਤੀ ਜਾ ਸਕਦੀ ਹੈ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 480ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 337 ਗ੍ਰਾਮ ਹੈਰੋਇਨ, 378 ਨਸ਼ੀਲੀਆਂ ਗੋਲੀਆਂ ਅਤੇ 10,120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਮਹਿਜ਼ 480 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 69,655 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
- Download Babushahi App
-
-