ਪੰਜਾਬ ਪੇਅ ਸਕੇਲ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਡਾ. ਧਰਮਵੀਰ ਗਾਂਧੀ ਨੂੰ ਮੰਗ ਪੱਤਰ ਸੌਂਪਿਆ
ਆਗੂਆਂ ਵੱਲੋਂ ਪੰਜਾਬ ਦੇ ਤਨਖਾਹ ਸਕੇਲ਼ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ - ਰਣਦੀਪ ਸਿੰਘ ਸ਼੍ਰੀ ਫ਼ਤਹਿਗੜ੍ਹ ਸਾਹਿਬ
ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਧੋਖਾ ਕਰਨ ਦਾ ਦੋਸ਼ -
ਜਗਤਾਰ ਸਿੰਘ
ਪਟਿਆਲਾ 22 ਅ੍ਰਪੈਲ 2026:
ਪੰਜਾਬ ਤਨਖਾਹ ਬਹਾਲੀ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਸੁਬਾ ਕੋ ਕਨਵੀਨਰ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਆਗੂਆਂ ਦੀ ਸਾਂਝੀ ਅਗਵਾਈ ਹੇਠ ਪਟਿਆਲੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪੰਜਾਬ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਸਮੇਂ ਆਗੂਆਂ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੀ ਮੁਲਾਜ਼ਮਾਂ ਲਈ 01 ਜਨਵਰੀ 2004 ਤੋਂ ਬਾਅਦ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕੀਤੀ ਜਾਵੇਗੀ। ਪਰ ਪੰਜਾਬ ਸਰਕਾਰ ਸਵਾ ਚਾਰ ਸਾਲ ਵਿੱਚ ਇੱਕ ਵੀ ਮੁਲਾਜ਼ਮ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਤੇ ਨਵੀਂ ਭਰਤੀ ਤੇ ਵੀ ਐਨਪੀਐਸ ਦੀ ਕਟੌਤੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ 20 ਜੁਲਾਈ 2021 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਬਜਾਏ ਕੇਂਦਰੀ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ । ਪੰਜਾਬ ਦੀ ਬੇਰੁਜ਼ਗਾਰ ਨੌਜਵਾਨਾਂ ਦੀ ਮਜਬੂਰੀ ਦਾ ਫਾਇਦਾ ਚੱਕਦੇ ਹੋਏ ਹਰ ਮਹੀਨੇ ਹਜ਼ਾਰਾਂ ਰੁਪਏ ਪ੍ਰਤੀ ਮੁਲਾਜ਼ਮ ਪੰਜਾਬ ਦੀ ਤਨਖਾਹ ਸਕੇਲਾਂ ਤੋਂ ਘੱਟ ਤਨਖਾਹ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਮੁਲਾਜ਼ਮਾਂ ਨੂੰ ਮਹਿਗਾਈ ਦਰ ਵਧਣ ਕਾਰਨ ਮਿਲਣ ਵਾਲਾ ਮਹਿੰਗਾਈ ਭੱਤਾ ਵੀ ਪਿਛਲੇ ਚਾਰ ਸਾਲਾਂ ਤੋਂ ਰੋਕਿਆ ਹੋਇਆ ਹੈ। ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਬਾਵਜੂਦ ਵੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਪੰਜਾਬ ਦੇ ਆਈਏਐਸ , ਆਈਪੀਐਸ ਅਧਿਕਾਰੀਆਂ ਨੂੰ 58% ਮਹਿੰਗਾਈ ਭੱਤਾ ਮਿਲ ਰਿਹਾ ਹੈ ਜਦ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 42% ਮਹਿੰਗਾਈ ਭੱਤਾ ਹੀ ਮਿਲ ਰਿਹਾ ਹੈ। ਪੰਜਾਬ ਸਰਕਾਰ ਆਪਣੇ ਹੀ ਮੁਲਾਜ਼ਮਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਆਗੂਆਂ ਵੱਲੋਂ ਇਹ ਵੀ ਰੋਸ ਪ੍ਰਗਟ ਕੀਤਾ ਗਿਆ ਕਿ ਪੰਜਾਬ ਦੇ ਪੇਂਡੂ ਖੇਤਰ ਅਤੇ ਬਾਰਡਰ ਇਲਾਕੇ ਦੇ ਖੇਤਰਾਂ ਵਿੱਚ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਮਿਲਦਾ ਪੇਂਡੂ ਏਰੀਆ ਭੱਤਾ ਅਤੇ ਬਾਰਡਰ ਏਰੀਆ ਭੱਤਾ ਸਮੇਤ ਹੋਰ ਭੱਤੇ ਵੀ ਲਾਗੂ ਨਹੀਂ ਕੀਤੇ ਜਾ ਰਹੇ । ਜਿਸ ਨਾਲ ਪੰਜਾਬ ਦੇ ਪੇਂਡੂ ਖੇਤਰ ਦੇ ਅਤੇ ਬਾਰਡਰ ਏਰੀਆ ਇਲਾਕੇ ਦੇ ਸਰਕਾਰੀ ਅਦਾਰਿਆਂ ਵਿੱਚ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਵਾਲੇ ਪਰੇਸ਼ਾਨੀ ਦੇ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੀ ਜਿੰਮੇਵਾਰੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੋਰਚੇ ਵੱਲੋਂ ਪੰਜਾਬ ਤੋਂ ਸੰਸਦ ਮੈਂਬਰਾਂ ਨੂੰ ਇਨ੍ਹਾਂ ਮੰਗਾਂ ਦੇ ਹੱਲ ਕਰਨ ਲਈ ਮੰਗ ਪੱਤਰ ਦਿੱਤੇ ਜਾਣਗੇ। ਮੋਰਚੇ ਵਲੋਂ ਪਹਿਲਾਂ ਕੀਤੇ ਗਏ ਫੈਸਲੇ ਅਨੁਸਾਰ ਬਾਈ ਮਹੀਨੇ ਦੌਰਾਨ ਸੂਬਾ ਪੱਧਰੀ ਕਨਵੈਂਸ਼ਨ ਕਰਕੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।ਇਸ ਸਮੇਂ ਅਮਨਦੀਪ ਸਿੰਘ ਬਡਲਾਡਾ, ਸੁਖਜਿੰਦਰ ਸਿੰਘ ਰਾਮਗੜ੍ਹ ਸਰਦਾਰਾਂ, ਜਸਵਿੰਦਰ ਸਿੰਘ ਡਰੋਲੀ, ਸਤਨਾਮ ਸਿੰਘ ਮਜੌਲੀ ਆਦਿ ਆਗੂ ਹਾਜ਼ਰ ਹੋਏ।
Click to Follow Babushahi Facebook page →