ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਬਾਬੂਸ਼ਾਹੀ ਬਿਊਰੋ
ਮਨਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ 9 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।
ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਸਰਬੱਤ ਦੇ ਭਲੇ, ਪੰਜਾਬ ਵਿੱਚ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੜ੍ਹਦੀ ਕਲਾ, ਸਮਾਜਿਕ ਏਕਤਾ ਅਤੇ ਲੋਕਾਂ ਦੀ ਭਲਾਈ ਲਈ ਸਭ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ , ਭਾਜਪਾ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੂਬਾਈ ਮੀਤ ਪ੍ਰਧਾਨ ਪੰਜਾਬ ਭਾਜਪਾ ਡਾ ਸ਼ੁਭਾਸ਼ ਸ਼ਰਮਾ ਸਮੇਤ ਉਨ੍ਹਾਂ ਨਾਲ ਭਾਜਪਾ ਦੇ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
- Download Babushahi App
-
-