ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਸ਼ੁਰੂ: ਵਿਰੋਧੀ ਧਿਰ ਵੱਲੋਂ ਹੰਗਾਮੇ ਦੇ ਆਸਾਰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 7 ਅਗਸਤ 2026:
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਅੱਜ ਹੰਗਾਮੇਦਾਰ ਰਹਿਣ ਦੀ ਪੂਰੀ ਸੰਭਾਵਨਾ ਹੈ। ਸਦਨ ਦੀ ਕਾਰਵਾਈ ਦੌਰਾਨ ਅੱਜ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸਾਲ 2020-21 ਅਤੇ 2021-22 ਦੇ ਸਾਲਾਨਾ ਲੇਖੇ (Annual Accounts) ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਸਾਂਝਾ ਬੁਨਿਆਦੀ ਢਾਂਚਾ (ਨਿਯਮ ਅਤੇ ਰੱਖ-ਰਖਾਅ) ਸੋਧ ਬਿੱਲ, 2026 'ਤੇ ਤੁਰੰਤ ਵਿਚਾਰ ਕਰਨ ਅਤੇ ਇਸ ਨੂੰ ਪਾਸ ਕਰਨ ਲਈ ਵੀ ਮਤਾ ਪੇਸ਼ ਕੀਤਾ ਜਾਵੇਗਾ।
ਮੌਜੂਦਾ ਪੰਜਾਬ ਸਰਕਾਰ ਦੇ ਇਸ ਕਾਰਜਕਾਲ ਦਾ ਇਹ ਆਖਰੀ ਮਾਨਸੂਨ ਸੈਸ਼ਨ ਮੰਨਿਆ ਜਾ ਰਿਹਾ ਹੈ, ਜਿਸ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਿਆਸੀ ਪਾਰਾ ਕਾਫ਼ੀ ਚੜ੍ਹ ਗਿਆ ਹੈ। ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਨ ਲਈ ਤਿਆਰ ਹਨ, ਜਦਕਿ 'ਆਪ' ਵਿਧਾਇਕ ਕੇਂਦਰ ਸਰਕਾਰ ਵਿਰੁੱਧ ਹਮਲਾਵਰ ਰੁਖ਼ ਅਪਣਾ ਰਹੇ ਹਨ। ਪਿਛਲੇ ਤਿੰਨ ਦਿਨਾਂ ਤੋਂ ਕਾਂਗਰਸੀ ਵਿਧਾਇਕ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਧਾਨ ਸਭਾ ਪਹੁੰਚ ਰਹੇ ਹਨ ਅਤੇ ਸਦਨ ਦੇ ਬਾਹਰ ਸਰਕਾਰ ਵਿਰੁੱਧ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
- Download Babushahi App
-
-