ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੰਗਾਮੇ ਦੀ ਭੇਂਟ ਚੜ੍ਹਿਆ, ਹੋਈ ਧੱਕਾ-ਮੁੱਕੀ
ਪ੍ਰੈੱਸ ਗੈਲਰੀ ਵਿੱਚ 'ਆਪ' ਅਤੇ ਕਾਂਗਰਸੀ ਵਿਧਾਇਕਾਂ ਵਿਚਕਾਰ ਹੋਈ ਧੱਕਾ-ਮੁੱਕੀ
Prab
ਚੰਡੀਗੜ੍ਹ, 27 ਅਕਤੂਬਰ, 2026:
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਅੱਜ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਨਸ਼ਿਆਂ ਦੇ ਮੁੱਦੇ 'ਤੇ ਚਰਚਾ ਕਰਵਾਉਣ ਅਤੇ ਪੂਰੇ ਸੈਸ਼ਨ ਲਈ ਮੁਅੱਤਲ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਦਨ ਵਿੱਚ ਵਾਪਸੀ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਹਮੋ-ਸਾਹਮਣੇ ਹੋ ਗਏ।
ਦਰਅਸਲ, ਜਦੋਂ 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਕੁਲਦੀਪ ਸਿੰਘ ਧਾਲੀਵਾਲ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ, ਤਾਂ ਇਸੇ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਪਿੱਛੋਂ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਦੇਖਦੇ ਹੀ ਦੇਖਦੇ ਮਾਹੌਲ ਇੰਨਾ ਗਰਮਾ ਗਿਆ ਕਿ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿੱਚ ਦੋਵਾਂ ਧਿਰਾਂ ਦੇ ਵਿਧਾਇਕ ਇੱਕ-ਦੂਜੇ ਨਾਲ ਖਹਿਬੜਦੇ ਅਤੇ ਧੱਕਾ-ਮੁੱਕੀ ਕਰਦੇ ਨਜ਼ਰ ਆਏ।
ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਇੱਕ-ਦੂਜੇ 'ਤੇ ਤਿੱਖੇ ਇਲਜ਼ਾਮ ਵੀ ਲਗਾਏ ਗਏ। ਨਸ਼ਿਆਂ 'ਤੇ ਬਹਿਸ ਅਤੇ ਸੁਖਪਾਲ ਖਹਿਰਾ ਦੀ ਮੁਅੱਤਲੀ ਨੂੰ ਲੈ ਕੇ ਸ਼ੁਰੂ ਹੋਇਆ ਸਿਆਸੀ ਵਿਵਾਦ ਆਖਰੀ ਦਿਨ ਵੱਡੇ ਹੰਗਾਮੇ ਵਿੱਚ ਤਬਦੀਲ ਹੋ ਗਿਆ।
- Download Babushahi App
-
-