ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਚੋਣਾਂ ਸਬੰਧੀ ਭਾਜਪਾ ਦੀ ਹਾਈ-ਲੈਵਲ ਮੀਟਿੰਗ
Ravi Jakhu
ਨਵੀਂ ਦਿੱਲੀ, 19 ਨਵੰਬਰ, 2026: ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਸਬੰਧੀ ਚੱਲ ਰਹੀਆਂ ਚਰਚਾਵਾਂ ਦਰਮਿਆਨ ਭਾਰਤੀ ਜਨਤਾ ਪਾਰਟੀ (BJP) ਦੀ ਸਿਖਰਲੀ ਲੀਡਰਸ਼ਿਪ ਦੀ ਇੱਕ ਉੱਚ-ਪੱਧਰੀ ਮੀਟਿੰਗ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਅਹਿਮ ਬੈਠਕ ਪ੍ਰਧਾਨ ਮੰਤਰੀ ਨਿਵਾਸ 'ਤੇ ਹੋਈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਸ਼ਾਮਲ ਸਨ। ਤਿੰਨਾਂ ਚੋਟੀ ਦੇ ਆਗੂਆਂ ਵਿਚਕਾਰ ਇਹ ਮੁਲਾਕਾਤ ਕਰੀਬ ਡੇਢ ਘੰਟੇ ਤੱਕ ਚੱਲੀ।
- Download Babushahi App
-
-