ਪੰਜਾਬ ਸਰਕਾਰ ਦੀ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਲੋਕਾਂ ਲਈ ਵੱਡੀ ਰਾਹਤ- ਚਾਹਲ
ਰੋਹਿਤ ਗੁਪਤਾ
ਗੁਰਦਾਸਪੁਰ, 12 ਫਰਵਰੀ
ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਦਾ ਮਕਸਦ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚ ਤੋਂ ਆਰਥਿਕ ਸੁਰੱਖਿਆ ਦੇਣਾ ਹੈ, ਤਾਂ ਜੋ ਹਰ ਨਾਗਰਿਕ ਬਿਨਾਂ ਚਿੰਤਾ ਆਪਣਾ ਇਲਾਜ ਕਰਵਾ ਸਕੇ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੋਧ ਸਿੰਘ ਚਾਹਲ ਪ੍ਰੈਸ ਸਕੱਤਰ ਆਮ ਆਦਮੀ ਪਾਰਟੀ ਨੇ ਕੀਤਾ।
ਉਹਨਾਂ ਅੱਗੇ ਕਿਹਾ ਕਿ ਇਸ ਯੋਜਨਾ ਹੇਠ ਯੋਗ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ। ਵੱਡੀਆਂ ਬਿਮਾਰੀਆਂ, ਓਪਰੇਸ਼ਨ, ਟੈਸਟ ਅਤੇ ਦਵਾਈਆਂ ਵੀ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਹਨ।
ਯੋਜਨਾ ਦਾ ਲਾਭ ਲੈਣ ਲਈ ਆਪੋ ਆਪਣੇ ਪਿੰਡਾਂ ਵਿੱਚ ਲੱਗ ਰਹੇ ਕੈਂਪ ਜਿਸ ਵਿੱਚ ਇਸ ਯੋਜਨਾਂ ਦੇ ਕਾਰਡ ਬਣ ਰਹੇ ਨੇਂ ਉਥੇ ਰਜਿਸਟਰੇਸ਼ਨ ਕਰਵਾਓ ਤਾਂ ਕਿ ਹਰ ਨਾਗਰਿਕ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈ ਸਕਣ।
ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਜ਼ਰੂਰਤ ਪੈਣ ‘ਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।