ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ
Ravi Jakhu
ਚੰਡੀਗੜ੍ਹ, 16 ਨਵੰਬਰ, 2026: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੱਖਾਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਇੱਕ ਬੇਹੱਦ ਵੱਡੀ ਵਿੱਤੀ ਰਾਹਤ ਦਿੰਦਿਆਂ ਬਕਾਇਆ ਬਿਜਲੀ ਬਿੱਲਾਂ ਦੇ ਨਿਪਟਾਰੇ ਲਈ ਵਿਸ਼ੇਸ਼ 'ਵਨ-ਟਾਈਮ ਸੈਟਲਮੈਂਟ' (OTS) ਸਕੀਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਤਹਿਤ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲਾਂ 'ਤੇ ਲੱਗਣ ਵਾਲਾ ਲੇਟ ਪੇਮੈਂਟ ਸਰਚਾਰਜ (Late Payment Surcharge) ਅਤੇ ਵਿਆਜ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਵੇਗਾ।
ਸਰਕਾਰੀ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਇਸ ਯੋਜਨਾ ਦਾ ਸਿੱਧਾ ਲਾਭ ਸੂਬੇ ਦੇ ਕਰੀਬ 24.86 ਲੱਖ ਘਰੇਲੂ ਬਿਜਲੀ ਖਪਤਕਾਰਾਂ ਨੂੰ ਮਿਲੇਗਾ। ਇਸ ਸਕੀਮ ਤਹਿਤ 31 ਮਾਰਚ, 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਦਾ ਨਿਪਟਾਰਾ ਬਿਨਾਂ ਕਿਸੇ ਵਾਧੂ ਵਿਆਜ ਜਾਂ ਜੁਰਮਾਨੇ ਤੋਂ ਕੀਤਾ ਜਾ ਸਕੇਗਾ। PSPCL ਵੱਲੋਂ ਖਪਤਕਾਰਾਂ ਨੂੰ ਇਸ ਵਿਸ਼ੇਸ਼ ਯੋਜਨਾ ਦਾ ਲਾਭ ਉਠਾਉਣ ਲਈ 45 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ, ਤਾਂ ਜੋ ਉਹ ਸਮੇਂ ਸਿਰ ਆਪਣੇ ਪੁਰਾਣੇ ਬਕਾਇਆ ਬਿੱਲ ਭਰ ਕੇ ਰਾਹਤ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਨਿਰਵਿਘਨ ਚੱਲਦੇ ਰਹਿਣ।
Click for detail : https://drive.google.com/file/d/1rEg8VNnXCUl-h5Ul9z7pAnlRgjNAM0T5/view?usp=sharing
- Download Babushahi App
-
-