ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ 16 ਜਨਵਰੀ ਦੇ ਸੰਘਰਸ਼ 'ਚ ਸ਼ਾਮਿਲ ਹੋਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ ,14 ਜਨਵਰੀ 2026 :ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬੰਧਿਤ ਜਥੇਬੰਦੀਆਂ ਭਰਵੀਂ ਸ਼ਮੂਲੀਅਤ ਕਰਨਗੀਆਂ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ ਨੇ ਦੱਸਿਆ ਕਿ ਫੈਡਰੇਸ਼ਨ ਦੇ ਪ੍ਰਧਾਨ ਹਰਨੇਕ ਸਿੰਘ ਗਹਿਰੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਜਿਲ੍ਹਾ ਆਗੂ ਕੁਲਵੰਤ ਸਿੰਘ ਬੁਰਜ ਥਰੋੜ, ਕਿਸ਼ੋਰ ਚੰਦ ਗਾਜ਼, ,ਸੁਖਚੈਨ ਸਿੰਘ, ਬਲਵਿੰਦਰ ਸਿੰਘ ਜਗਾ ਰਾਮ,ਦਰਸ਼ਨ ਸ਼ਰਮਾ, ਹੰਸ ਰਾਜ ਬੀਜਵਾ ਅਤੇ ਹੋਰ ਵੱਡੀ ਗਿਣਤੀ ਆਗੂਆਂ ਨੇ ਇਹ ਫੈਸਲਾ ਲਿਆ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ, ਸੀਡ ਬਿੱਲ, ਨਵਾਂ ਨਰੇਗਾ ਕਾਨੂੰਨ,ਚਾਰ ਕਿਰਤ ਕੋਡ, ਕਰ ਮੁਕਤ ਵਪਾਰ ਸਮਝੌਤਾ,ਅਤੇ ਨਿੱਜੀਕਰਨ ਕਰਕੇ ਦੇਸ ਦਾ ਜਨਤਕ ਢਾਂਚਾ ਤਬਾਹ ਕਰਨ ਤੇ ਤੁਰੀ ਹੋਈ ਹੈ l ਜਿਸ ਨੂੰ ਰੋਕਣ ਲਈ 16 ਜਨਵਰੀ 2026 ਨੂੰ ਬਠਿੰਡਾ ਦੇ ਡੀ. ਸੀ. ਦਫਤਰ ਦੇ ਸਾਹਮਣੇ ਸਮੂਹ ਜਨਤਕ ਧਿਰਾਂ ਦੇ ਸਾਝੇਂ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਜਾਏਗੀ। ਆਗੂਆਂ ਨੇ ਪੱਤਰਕਾਰ ਭਾਈਚਾਰੇ ਖਿਲਾਫ ਦਰਜ ਕੇਸਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਧਰਨੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ।