ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦੇ ਹੋਏ ਅਜੈ ਸਿੰਘ ਲਿਬੜਾ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 26 ਸਤੰਬਰ 2026 : ਪਿੰਡ ਤਾਣਾ ਵਿਖੇ ਅੱਜ ਚੇਅਰਮੈਨ ਅਜੇ ਸਿੰਘ ਲਿਬੜਾ ਵੱਲੋਂ ਗਿਆਨੀ ਗੁਰਮੀਤ ਸਿੰਘ ਜੀ, ਸਰਪੰਚ, ਦੇ ਗ੍ਰਹਿ ਵਿਖੇ ਪਿੰਡ ਦੇ ਮੋਹਤਬਰ ਸੱਜਣਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਚੇਅਰਮੈਨ ਅਜੇ ਸਿੰਘ ਲਿਬੜਾ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ , ਮੁਲਾਕਾਤ ਦੌਰਾਨ ਨੌਜਵਾਨਾਂ ਲਈ ਖੇਡ ਗਰਾਊਂਡ ਦੀ ਉਸਾਰੀ ਅਤੇ ਪਿੰਡ ਵਾਸੀਆਂ ਦੇ ਸਾਂਝੇ ਇਕੱਠਾਂ ਅਤੇ ਸਮਾਜਿਕ ਸਮਾਗਮਾਂ ਲਈ ਕਮਿਊਨਿਟੀ ਸੈਂਟਰ ਬਣਾਉਣ ਦੀ ਵਿਸ਼ੇਸ਼ ਮੰਗ ਰੱਖੀ ਗਈ , ਪਿੰਡ ਵਾਸੀਆਂ ਨੇ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਪਿੰਡ ਦੇ ਨੌਜਵਾਨਾਂ ਅਤੇ ਸਮੁੱਚੇ ਭਾਈਚਾਰੇ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੇ
ਚੇਅਰਮੈਨ ਅਜੇ ਸਿੰਘ ਲਿਬੜਾ ਨੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਖੇਡ ਗਰਾਊਂਡ ਅਤੇ ਕਮਿਊਨਿਟੀ ਸੈਂਟਰ ਵਰਗੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ , ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਮਹੱਤਵਪੂਰਨ ਹੈ , ਇਸ ਮੌਕੇ ਚੇਅਰਮੈਨ ਅਜੇ ਸਿੰਘ ਲਿਬੜਾ ਨੇ ਸਮੂਹ ਪਿੰਡ ਵਾਸੀਆਂ ਵੱਲੋਂ ਦਿੱਤੇ ਭਰਵੇਂ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ
- Download Babushahi App
-
-