ਕਾਲਜ ਦੇ ਦਾਖ਼ਲਾ ਸੈੱਲ ਅਤੇ ਲਾਇਬ੍ਰੇਰੀ ਵਿੱਚ ਸਹੂਲਤਾਂ ਦਾ ਜਾਇਜ਼ਾ ਲੈਂਦੇ ਹੋਏ ਇੰਜੀ. ਸੁਖਮਿੰਦਰ ਸਿੰਘ ਅਤੇ ਹੋਰ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 20 ਅਗਸਤ 2026 : ਮਾਤਾ ਗੁਜਰੀ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀਨੀਅਰ ਸ੍ਰ. ਸੁਖਮਿੰਦਰ ਸਿੰਘ ਨੇ ਕਾਲਜ ਦੇ ਦਾਖ਼ਲਾ ਸੈੱਲ, ਲਾਇਬ੍ਰੇਰੀ ਅਤੇ ਕੈਂਪਸ ਦਾ ਵਿਸ਼ੇਸ਼ ਦੌਰਾ ਕੀਤਾ , ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਕਾਲਜ ਵਿੱਚ ਉਪਲੱਬਧ ਵਿੱਦਿਅਕ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਅਕਾਦਮਿਕ ਵਰ੍ਹੇ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ, ਉਨ੍ਹਾਂ ਨੇ ਦਾਖਲਾ ਸੈੱਲ ਅਤੇ ਲਾਇਬ੍ਰੇਰੀ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ, ਆਧੁਨਿਕ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣ ਲਈ ਵਡਮੁੱਲੇ ਸੁਝਾਅ ਵੀ ਦਿੱਤੇ
ਇੰਜੀ. ਸੁਖਮਿੰਦਰ ਸਿੰਘ ਨੇ ਵਿੱਦਿਅਕ ਸੈਸ਼ਨ 2026-27 ਦੌਰਾਨ ਕਾਲਜ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਹੋਏ ਵਾਧੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਕਾਲਜ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਵਿੱਚ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਾਲਜ ਦੀਆਂ ਸ਼ਾਨਦਾਰ ਉਪਲਬਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਅਤੇ ਪ੍ਰਭਾਵਸ਼ਾਲੀ ਯਤਨਾਂ 'ਤੇ ਤਸੱਲੀ ਵੀ ਪ੍ਰਗਟਾਈ
ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸੈਸ਼ਨ 2026-27 ਦੇ ਦਾਖ਼ਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋੜੀਂਦੇ ਢਾਂਚੇ ਅਤੇ ਸਹੂਲਤਾਂ ਉਪਲੱਬਧ ਕਰਵਾਉਣ ਸਬੰਧੀ ਇੰਜੀ. ਸੁਖਮਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ ,ਸਕੱਤਰ ਵਿੱਦਿਆ ਨੇ ਕਾਲਜ ਦੇ ਵਿਕਾਸ ਅਤੇ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ , ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰ. ਅਵਤਾਰ ਸਿੰਘ ਰਿਆ,ਪ੍ਰੋ. ਨਮਿਤਾ ਬੇਰੀ, ਡੀਨ ਸੱਭਿਆਚਾਰਕ ਮਾਮਲੇ ਡਾ. ਰਾਸ਼ਿਦ ਰਸ਼ੀਦ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ, ਅਸਿਸਟੈਂਟ ਲਾਇਬ੍ਰੇਰਿਅਨ ਸ੍ਰੀਮਤੀ ਜਸਵਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ
- Download Babushahi App
-
-