ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਕੁਲਜੀਤ ਨਾਗਰਾ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 10 ਅਪ੍ਰੈਲ 2026 : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਖਰੇ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕਰਦਿਆਂ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ , ਇਸ ਮੌਕੇ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਵੀ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖਰਾਬ ਹੋ ਰਹੀ ਹੈ, ਨਸ਼ਿਆਂ ਦਾ ਮਸਲਾ ਹਾਲੇ ਵੀ ਗੰਭੀਰ ਹੈ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ‘ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ , ਨਾਗਰਾ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਦਿਨੋਂ-ਦਿਨ ਵਧ ਰਹੀ ਹੈ ਪਰ ਸਰਕਾਰ ਕੋਲ ਇਸ ਦਾ ਕੋਈ ਢੰਗ ਦਾ ਹੱਲ ਨਹੀਂ ਹੈ , ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਪ੍ਰਚਾਰ ‘ਤੇ ਹੀ ਧਿਆਨ ਦੇ ਰਹੀ ਹੈ , ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਵੀ ਰੁਕੇ ਹੋਏ ਹਨ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਨਾਗਰਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ‘ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਦੁਬਾਰਾ ਮਜ਼ਬੂਤ ਬਣਾਉਣਗੇ , ਸ:ਨਾਗਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇ ਕੇ ਮੁੜ ਸੂਬੇ ਦੀ ਕਮਾਨ ਸੌਂਪਣਗੇ ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲਿਆਂਦਾ ਜਾ ਸਕੇ।ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਬਲਦੇਵ ਸਿੰਘ ਸਾਬਕਾ ਸਰਪੰਚ ਖਰੇ,ਸਾਬਕਾ ਸਰਪੰਚ ਸਿੱਧਵਾ ਮੁਕੰਦ ਸਿੰਘ,ਸੁਰਿੰਦਰ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ,ਯਾਦਵਿੰਦਰ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ, ਨਿਸ਼ਾਨ ਸਿੰਘ, ਬਲਦੇਵ,ਰਾਜ,ਸੁੱਚਾ ਸਿੰਘ ਆਦਿ ਹਾਜ਼ਰ ਸਨ
Click to Follow Babushahi Facebook page →