ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਏ ਸਮਾਗਮ ਦੇ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 9 ਅਕਤੂਬਰ 2026 : ਐਸਐਸਪੀ ਫਤਹਿਗੜ੍ਹ ਸਾਹਿਬ ਸ੍ਰੀ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਪ੍ਰੋਗਰਾਮ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਾਂਝ ਕੇਂਦਰ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲਾ ਫਜ਼ਲ ਵਿਖੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ , ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨਾ ਸੀ
ਇਸ ਮੌਕੇ ਐਸਪੀ ਹਰਵੰਤ ਕੌਰ (ਐਚ) ਵੱਲੋਂ ਵਿਦਿਆਰਥੀਆਂ ਦੁਆਰਾ ਬਣਾਈਆਂ ਗਈਆਂ ਪੇਂਟਿੰਗਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਦੀ ਕਲਾਤਮਕ ਪ੍ਰਤਿਭਾ, ਸਿਰਜਣਾਤਮਕ ਸੋਚ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ , ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਰਚਨਾਤਮਕ ਅਤੇ ਉਸਾਰੂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ , ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਇੱਕ ਜ਼ਿੰਮੇਵਾਰ, ਜਾਗਰੂਕ ਤੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ
- Download Babushahi App
-
-