ਫਰੀਦਕੋਟ 'ਚ ਕਾਂਗਰਸ ਅੰਦਰ ਖਿਚੋਤਾਣ: ਇੰਚਾਰਜ ਭੁਪੇਸ਼ ਬਘੇਲ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਕੀਤੀ ਮੰਗ
Ravi Jakhu/ ਬਾਬੂਸ਼ਾਹੀ ਬਿਊਰੋ
ਫਰੀਦਕੋਟ, 30 ਜੁਲਾਈ 2026:ਪੰਜਾਬ ਕਾਂਗਰਸ ਵਿੱਚ ਅੰਦਰੂਨੀ ਗੁੱਟਬੰਦੀ ਅਤੇ ਸਿਆਸੀ ਖਿਚੋਤਾਣ ਇੱਕ ਵਾਰ ਫਿਰ ਪ੍ਰਤੱਖ ਰੂਪ ਵਿੱਚ ਸਾਹਮਣੇ ਆਈ ਹੈ। ਫਰੀਦਕੋਟ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ 'ਬੱਬੂ ਬਰਾੜ' ਨੇ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ 'ਕਿੱਕੀ' ਢਿੱਲੋਂ 'ਤੇ ਪਾਰਟੀ ਅਨੁਸ਼ਾਸਨ ਤੋੜਨ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਉਨ੍ਹਾਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।

.jpg)
- Download Babushahi App
-
-