ਫਿਲਮ 'ਸਤਲੁਜ' OTT ਤੋਂ ਹਟਾਉਣ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ, ਕਿਹਾ- ਛੇਤੀ ਕਰਾਂਗਾ ਕੇਂਦਰ ਨਾਲ ਗੱਲਬਾਤ
ਚੰਡੀਗੜ੍ਹ, 06 ਜੁਲਾਈ 2026- ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਨੂੰ ਓ.ਟੀ.ਟੀ. (OTT) ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੀ ਇੱਕ ਵੱਡਾ ਅਤੇ ਅਹਿਮ ਬਿਆਨ ਸਾਹਮਣੇ ਆਇਆ ਹੈ, ਜਿਸ ਨਾਲ ਇਸ ਮੁੱਦੇ ਨੇ ਸਿਆਸੀ ਰੂਪ ਧਾਰਨ ਕਰ ਲਿਆ ਹੈ।
ਫਿਲਮ ਸਤਲੁਜ ਦੇ ਬੈਨ 'ਤੇ ਬੈਨ ਲਗਾਉਣ ਅਤੇ ਓਟੀਟੀ ਪਲੇਟਫਾਰਮ ਤੋਂ ਹਟਾਉਣ ਨੂੰ ਲੈ ਕੇ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ, ਮੈਂ ਕੇਂਦਰੀ ਲੀਡਰਸ਼ਿਪ ਦੇ ਨਾਲ ਜਲਦ ਗੱਲਬਾਤ ਕਰਾਂਗਾ ਤੇ ਉਹਨਾਂ ਸਾਹਮਣੇ ਮੁੱਦਾ ਚੁੱਕਾਂਗਾ ਕਿ, ਫਿਲਮ ਸਤਲੁਜ ਨੂੰ ਕਿਉਂ ਹਟਾਇਆ ਗਿਆ। ਢਿੱਲੋਂ ਨੇ ਕਿਹਾ ਕਿ, ਮੈਂ ਕੇਂਦਰ ਨਾਲ ਗੱਲਬਾਤ ਕਰਕੇ ਫਿਲਮ ਬੈਨ ਕਰਨ ਦੇ ਪਿਛੇ ਦੇ ਕਾਰਨਾਂ ਦਾ ਵੀ ਪਤਾ ਲਗਾਉਣ ਦੀ ਕੋਸਿਸ਼ ਕਰਾਂਗਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਨਾਲ ਸਿੱਧੀ ਗੱਲਬਾਤ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਬੰਧਤ ਕੇਂਦਰੀ ਮੰਤਰੀ ਦੇ ਸਾਹਮਣੇ ਇਹ ਮੁੱਦਾ ਚੁੱਕਣਗੇ ਅਤੇ ਪੁੱਛਣਗੇ ਕਿ ਆਖਿਰ ਕਿਸ ਕਾਰਨ ਕਰਕੇ ਇਸ ਫਿਲਮ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਇਆ ਗਿਆ ਹੈ।
ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (AAP), ਅਕਾਲੀ ਦਲ ਅਤੇ ਕਾਂਗਰਸ ਮਿਲ ਕੇ ਪੰਜਾਬ ਦੇ ਵਿਰੁੱਧ ਲਗਾਤਾਰ ਚਾਲਾਂ ਚੱਲ ਰਹੀਆਂ ਹਨ।
ਭਾਜਪਾ ਪ੍ਰਧਾਨ ਨੇ ਆਖਰ ਵਿੱਚ ਦੁਹਰਾਇਆ ਕਿ ਉਹ ਬਿਨਾਂ ਕਿਸੇ ਦੇਰੀ ਦੇ ਜਲਦ ਹੀ ਇਸ ਸਬੰਧੀ ਕੇਂਦਰੀ ਲੀਡਰਸ਼ਿਪ ਅਤੇ ਮੰਤਰੀਆਂ ਨਾਲ ਤਾਲਮੇਲ ਕਰਕੇ ਮਾਮਲੇ ਦਾ ਹੱਲ ਕਢਵਾਉਣ ਦੀ ਕੋਸ਼ਿਸ਼ ਕਰਨਗੇ।
- Download Babushahi App
-
-