ਬਜਟ ਵਿੱਚ ਮੁੱਦਾ ਨਾ ਰੱਖੇ ਜਾਣ ਤੇ ਆਊਟਸੋਰਸਿਜ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਰੋਹਿਤ ਗੁਪਤਾ
ਗੁਰਦਾਸਪੁਰ 13 ਮਾਰਚ
ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕੀਤੇ ਜਾਣ ਵਿੱਚ ਆਊਟਸੋਰਸ ਦਾ ਕੋਈ ਵੀ ਮੁੱਦਾ ਨਹੀਂ ਰੱਖਿਆ ਗਿਆ। ਜਿਸ ਵਿੱਚ ਵੇਰਕਾ ਪਲਾਂਟ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਭਾਰੀ ਰੋਸ ਜਤਾਇਆ ਗਿਆ ਅਤੇ ਬਜਟ ਪੇਸ਼ ਦੀਆਂ ਕਾਪੀਆਂ ਸਾੜੀਆਂ ਗਈਆਂ |
ਅੱਜ ਵੇਰਕਾ ਮਿਲਕ ਪਲਾਂਟ ਗੁਰਦਾਸਪੁਰ ਵਿਖੇ ਆਊਟਸੋਰਸ ਮੁਲਾਜਮ ਯੂਨੀਅਨ ਗੁਰਦਾਸਪੁਰ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਜਿਸ ਵਿੱਚ ਵਰਕਰਾਂ ਦੇ ਵਿਚ ਭਾਰੀ ਰੋਸ ਪਾਇਆ ਗਿਆ ਜਿਸਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕੀਤੇ ਗਏ 2026-2027 ਦਾ ਜਿਸ ਵਿੱਚ ਕੱਚੇ ਮੁਲਾਜਮਾਂ ਦੇ ਹੱਕ ਵਿੱਚ ਕੋਈ ਗੱਲ ਨਹੀਂ ਕੀਤੀ ਗਈ। ਕਿਉੰਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਵਿੱਚ ਆਉਣ ਤੋਂ ਪਹਿਲਾਂ ਆਪਣੇ ਚੋਣ ਪ੍ਰਚਾਰ ਵਿੱਚ ਵਾਅਦਾ ਕੀਤਾ ਸੀ ਕਿ ਸਾਰੇ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇਗਾ।
ਇਸ ਮੌਕੇ ਤੇ ਯੂਨੀਅਨ ਆਗੂਆਂ ਨੇ ਦੱਸਿਆ ਜੇਕਰ ਆਉਣ ਵਾਲੇ ਸਮੇਂ ਵਿੱਚ ਇਹਨਾਂ ਮੰਗਾਂ ਦਾ ਹੱਲ ਨਹੀਂ ਹੋਇਆ ਤਾ ਆਉਣ ਵਾਲੇ ਸਮੇਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਮੌਕੇ ਆਊਟਸੋਰਸ ਵੇਰਕਾ ਮੁਲਾਜ਼ਮ ਯੂਨੀਅਨ ਵਰਕਰਾਂ ਦਾ ਭਾਰੀ ਇਕੱਠ ਸੀ ਇਸ ਮੌਕੇ ਯੂਨੀਅਨ ਪ੍ਰਧਾਨ ਬਲਜੀਤ ਸਿੰਘ ਲੰਬ, ਉਪ ਪ੍ਰਧਾਨ ਸੁਖਦੀਪ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ, ਸਲਾਹਕਾਰ ਗੁਰਜੀਤ ਸਿੰਘ ਆਦਿ ਮੌਜੂਦ ਸਨ |
Click to Follow Babushahi Facebook page →