ਬਟਾਲਾ ਵਿਖੇ ਰਾਵਣ ਦਹਿਣ ਮੌਕੇ ਉਮੜਿਆ ਜਨ ਸੈਲਾਬ
ਪੂਰਾ ਸਟੇਡੀਅਮ ਪ੍ਰਭੂ ਸ੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ
ਰੋਹਿਤ ਗੁਪਤਾ
ਬਟਾਲਾ, 2 ਅਕਤੂਬਰ
ਬਟਾਲਾ ਸ਼ਹਿਰ ਵਿੱਚ ਦੁਸਹਿਰਾ ਪੂਰੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ,ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ ਹੁੰਮ ਹੁੰਮਾ ਕੇ ਸ਼ਿਰਕਤ ਕੀਤੀ।
ਸਥਾਨਕ ਪੋਲੀਟੈਕਨਿਕ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਮਹਾਂਵੀਰ ਦੁਸਹਿਰਾ ਕਮੇਟੀ ਵਲੋਂ ਕਰਵਾਏ ਦੁਸਹਿਰਾ ਸਮਾਗਮ ਵਿਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੌਰ ਕਲਸੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ, ਮਹੰਤ ਅਮਿਤ ਜੀ, ਸਮਾਜ ਸੇਵੀ ਅੰਮਿ੍ਤ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਲਾਇਨ ਨਰੇਸ਼ ਗੋਇਲ, ਲਾਇਨ ਵੀ. ਐਮ ਗੋਇਲ, ਜੋਬਨ ਰੰਧਾਵਾ ਜਿਲ੍ਹਾ ਪ੍ਰਧਾਨ ਆਪ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਆਸ ਪਾਸ ਪਿੰਡਾਂ ਦੇ ਲੋਕ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਦੁਸਹਿਰਾ ਦਾ ਤਿਉਹਾਰ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਵਲੋਂ ਲੰਕਾ ’ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਾ ਹੈ।
ਇਸ ਵਾਰ ਵਿਧਾਇਕ ਸ਼ੈਰੀ ਕਲਸੀ ਵਲੋਂ ਨਿਵੇਕਲੀ ਪਹਿਲ ਕਦਮੀ ਕਰਦਿਆਂ ਰਾਮ ਲੀਲ੍ਹਾ ਕਮੇਟੀਆਂ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਮਹਾਂਵੀਰ ਥਿਰੇਟੀਕਲ ਕਲੱਬ ਮੀਆਂ ਮੁਹੱਲਾ ਨੇ ਪਹਿਲਾ ਇਨਾਮ 31000 ਰੁਪਏ, ਕਿਲਾ ਮੰਡੀ ਰਾਮ ਲੀਲਾ ਕਮੇਟੀ ਨੇ 21000 ਰੁਪਏ ਦਾ ਦੂਜਾ ਅਤੇ ਵਿਸ਼ਕਰਮਾ ਰਾਮ ਲੀਲ੍ਹਾ ਕਮੇਟੀ ਨੂੰ ਤੀਸਰਾ 11000 ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਉਨਾਂ ਸ਼ਹਿਰ ਵਾਸੀਆਂ ਵਲੋਂ ਵੱਡੀ ਗਿਣਤੀ ਵਿੱਚ ਦੁਸਹਿਰੇ ਦੇ ਪਾਵਨ ਤਿਉਹਾਰ ਵਿੱਚ ਸ਼ਿਰਕਤ ਕਰਨ, ਡਰਾਮਾਟਿਕ ਕਲੱਬਾਂ ਅਤੇ ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
ਰਾਵਣ ਦਹਿਣ ਮੌਕੇ ਬਟਾਲਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਜਨ ਸੈਲਾਬ ਉਮੜਿਆ ਅਤੇ ਪੂਰਾ ਸਟੇਡੀਅਮ ਪ੍ਰਭੂ ਸ੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ।
ਇਸ ਮੌਕੇ ਵਿਧਾਇਕ ਕਲਸੀ ਵੱਲੋਂ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡੀ.ਐਸ.ਪੀ ਸੰਜੀਵ ਕੁਮਾਰ,ਆਸ਼ੂ ਗੋਇਲ, ਹਰਿੰਦਰ ਵਿਰਦੀ, ਵਰੁਣ ਬਾਂਸਲ, ਸਾਬਕਾ ਚੇਅਰਮੈਨ ਨਰੇਸ਼ ਗੋਇਲ, ਪ੍ਰਧਾਨ ਵੀਨੂੰ ਕਾਹਲੋ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ,ਮਾਸਟਰ ਤਿਲਕ ਰਾਜ, ਜਤਿੰਦਰ ਜੀਤੂ, ਸੋਨੂੰ
ਐਮ ਸੀ ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਅਵਤਾਰ ਸਿੰਘ ਕਲਸੀ, ਅਸ਼ੋਕ ਕੁਮਾਰ, ਵਿੱਕੀ ਚੌਹਾਨ, ਪਿਰੰਸ ਰੰਧਾਵਾ, ਪਵਨ ਕੁਮਾਰ,ਨਵਦੀਪ ਸਿੰਘ ਪਨੇਸਰ, ਪ੍ਰੀਤਪਾਲ ਸਿੰਘ, ਮਨਜੀਤ ਸਿੰਘ ਬੁਮਰਾਹ, ਦਲਜਿੰਦਰ ਸਿੰਘ, ਗੁਰਜੀਤ ਸਿੰਘ ਸੁੰਦਰ ਨਗਰ, ਬੰਟੀ ਟਰੇਂਡਜ਼, ਗੁਰਪ੍ਰੀਤ ਸਿੰਘ ਰਾਜੂ, ਅਵਤਾਰ ਸਿੰਘ ਕਲਸੀ, ਪਿ੍ਰੰਸੀਪਲ ਤਿਲਕ ਰਾਜ, ਮਾਸਟਰ ਜੋਗਿੰਦਰ ਸਿੰਘ ਅਚਲੀਗੇਟ ਗੇਟ, ਭੁਪਿੰਦਰ ਸਿੰਘ,ਜਸਪਾਲ ਸਿੰਘ, ਪ੍ਰਦੀਪ ਕੁਮਾਰ, ਰਜਿੰਦਰ ਜੰਬਾ ਸਮੇਤ ਵੱਡੀ ਵਿੱਚ ਸ਼ਹਿਰ ਵਾਸੀ ਮੋਜੂਦ ਸਨ।