ਬਠਿੰਡਾ: ਅਮਰਜੀਤ ਮਹਿਤਾ ਨੇ ਲਾਲ ਸਿੰਘ ਨਗਰ 'ਚ ਸੜਕ ਨਵੀਨੀਕਰਨ ਦੇ ਕੰਮ ਦਾ ਕੀਤਾ ਉਦਘਾਟਨ
ਨਗਰ ਨਿਗਮ ਬਠਿੰਡਾ ਦੇ ਜੰਗੀ ਪੱਧਰ ’ਤੇ ਜਾਰੀ ਵਿਕਾਸ ਕਾਰਜ : ਮਹਿਤਾ
ਅਸ਼ੋਕ ਵਰਮਾ
ਬਠਿੰਡਾ, 25 ਅਗਸਤ 2026 : ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਸੁਧਾਰ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸੇ ਕੜੀ ਤਹਿਤ ਨਗਰ ਨਿਗਮ ਦੇ ਵਾਰਡ ਨੰਬਰ 30 ਅਧੀਨ ਆਉਂਦੇ ਲਾਲ ਸਿੰਘ ਨਗਰ ਵਿੱਚ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੱਲੋਂ ਕੀਤੀ ਗਈ।ਇਸ ਮੌਕੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਨਗਰ ਨਿਗਮ ਕੌਂਸਲਰ ਸ੍ਰੀ ਕੁਲਵਿੰਦਰ ਸਿੰਘ ਮਾਂਕੜ, ਸ੍ਰੀ ਸੂਬਾ ਸਿੰਘ ਬਰਾੜ, ਸ੍ਰੀ ਸਵਰਾਜ ਖਾਨ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ ਹੈ।ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਿਰਦੇਸ਼ਾਂ ’ਤੇ ਲਾਲ ਸਿੰਘ ਨਗਰ ਅਤੇ ਬੀੜ ਰੋਡ ਦੀਆਂ ਸੜਕਾਂ ਦੇ ਸੁਧਾਰ ਲਈ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਆਧੁਨਿਕ ਸ਼ਹਿਰ ਦੇ ਵਿਕਾਸ ਦੀ ਬੁਨਿਆਦੀ ਲੋੜ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਬਿਹਤਰ ਹਾਲਤ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਨੂੰ ਵੀ ਗਤੀ ਮਿਲਦੀ ਹੈ।
ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਸਿਰਫ਼ ਸੜਕਾਂ ਬਣਾਉਣ ਤੱਕ ਸੀਮਿਤ ਨਹੀਂ, ਸਗੋਂ ਬਠਿੰਡਾ ਨੂੰ ਯੋਜਨਾਬੱਧ, ਸਾਫ਼-ਸੁਥਰੇ, ਸੁੰਦਰ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਸਿਰ ਕੰਮ ਪੂਰਾ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਮਿਲ ਸਕੇ।ਉਨ੍ਹਾਂ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਬਠਿੰਡਾ ਵਿੱਚ ਵੀ ਵਿਕਾਸ ਦੀ ਗਤੀ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ।
ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ਦੇ ਵਿਕਾਸ ਨੂੰ ਲੈ ਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਸੋਚ ਸਪੱਸ਼ਟ ਹੈ ਕਿ ਸ਼ਹਿਰ ਦੇ ਹਰ ਇਲਾਕੇ ਵਿੱਚ ਬਰਾਬਰ ਰੂਪ ਵਿੱਚ ਵਿਕਾਸ ਕਾਰਜ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਵਿੱਚ ਲੋਕ ਹਿੱਤ ਨਾਲ ਜੁੜੇ ਕਈ ਮਹੱਤਵਪੂਰਨ ਕੰਮਾਂ ਨੂੰ ਅੱਗੇ ਵਧਾਇਆ ਜਾਵੇਗਾ।
- Download Babushahi App
-
-