ਬਠਿੰਡਾ: ਭਾਜਪਾ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਨਿਸ਼ਾਨੇ
ਮੋਦੀ ਸਰਕਾਰ ਦੀਆਂ ਨੀਤੀਆਂ ਦੇ ਪੱਖ ਚ ਮਤੇ ਪ੍ਰਵਾਨ
ਅਸ਼ੋਕ ਵਰਮਾ
ਬਠਿੰਡਾ, 21 ਅਕਤੂਬਰ 2026 : ਭਾਜਪਾ ਦੀ ਬਠਿੰਡਾ ਰੂਰਲ ਕਾਰਜਕਾਰਨੀ ਕਮੇਟੀ ਨੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਵੱਖ-ਵੱਖ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਜਦੋਂ ਕਿ ਮੋਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਹੱਕ ਵਿੱਚ ਮਤੇ ਪ੍ਰਵਾਨ ਕੀਤੇ ਗਏ। ਇਸ ਮੌਕੇ
ਜਿਲ੍ਹਾ ਇੰਚਾਰਜ ਸਾਬਕਾ ਵਜ਼ੀਰ ਸੁਰਜੀਤ ਕੁਮਾਰ ਜ਼ਿਆਣੀ ਸਹਿ ਪ੍ਰਵਾਰੀ ਰਜੇਸ਼ ਪਠੇਲਾ ਅਤੇ ਸਟੇਟ ਮੀਡੀਆ ਕੋ ਇੰਚਾਰਜ ਪਰਮਪਾਲ ਕੌਰ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਪਾਰਟੀ ਦੀ ਵਿਚਾਰਧਾਰਾ ਤੇ ਰਣਨੀਤੀ ਨੂੰ ਅੱਗੇ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਹਰ ਵਰਗ ਲਈ ਕੀਤੇ ਜਾਣ ਵਾਲੇ ਕੰਮਾਂ ਤੇ ਚਰਚਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਸਾਰੀਆਂ ਫਸਲਾਂ ਤੇ ਐਮਐਸਪੀ ਦੇ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਦੇ ਬਾਵਜੂਦ ਇਸ ਕੰਮ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਨਿੱਘਰ ਗਈ ਹੈ ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਇਸ ਮੌਕੇ ਸਾਬਕਾ ਵਜ਼ੀਰ ਸੁਰਜੀਤ ਕੁਮਾਰ ਜਿਆਣੀ ਅਤੇ ਪਰਮਪਾਲ ਕੌਰ ਸਿੱਧੂ ਨੇ ਕਾਰਜ ਕਰਨੀ ਮੈਂਬਰਾਂ ਨਾਲ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕੁੱਦਣ ਸਬੰਧੀ ਰਣਨੀਤੀ ਬਣਾਈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਦੌਰਾਨ ਮੋਦੀ ਸਰਕਾਰ ਦੇ ਲੋਕ ਭਲਾਈ ਫੈਸਲਿਆਂ ਨੂੰ ਲੋਕ ਕਚਹਿਰੀ ਵਿੱਚ ਲੈ ਕੇ ਜਾਇਆ ਜਾਏਗਾ। ਉਨ੍ਹਾਂ ਇਸ ਕੰਮ ਲਈ ਕਾਰਜਕਾਰਨੀ ਮੈਂਬਰਾਂ ਨੂੰ ਪ੍ਰੇਰਿਤ ਵੀ ਕੀਤਾ।ਇਸ ਮੌਕੇ ਸੂਬਾ ਸਕੱਤਰ ਕਿਸਾਨ ਵਿੰਗ ਬੂਟਾ ਭਾਈਰੂਪਾ ਮੀਤ ਪ੍ਰਧਾਨ ਨਵਜੋਤ ਗੁਣੀ ,ਸੂਬਾ ਜਰਨਲ ਸਕੱਤਰ ਐਸ ਸੀ ਵਿੰਗ ਜਸਵੀਰ ਮਹਿਰਾਜ ਜਿਲ੍ਹਾ ਜਰਨਲ ਸਕੱਤਰ ਮੇਜਰ ਬਰਾੜ ਜਰਨਲ ਸਕੱਤਰ ਕਰਮਪਾਲ ਸਿੰਘ ਭੁੱਲਰ, ਸਕੱਤਰ ਅਮਨ ਚੱਠਾ ਐਸ ਸੀ ਵਿੰਗ ਪ੍ਰਧਾਨ ਸਵਰਨ ਸਿੰਘ ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ,ਮਹਿਲਾ ਵਿੰਗ ਪ੍ਰਧਾਨ ਸੁੱਖਵਿੰਦਰ ਕੌਰ ,ਗੁਰਤੇਜ ਸਿੰਘ ਰਾਣਾ ਫੂਲ ,ਕਿਸਾਨ ਵਿੰਗ ਆਗੂ ਗੁਰਵਿੰਦਰ ਬੱਲੋ ,ਸਰਕਲ ਪ੍ਰਧਾਨ ਦੇਵੀ ਦਿਆਲ ,ਭਾਰਤ ਭੂਸ਼ਨ ਜੈਨ ,ਸਤਪਾਲ ਸਿੰਘ ਭੂੰਦੜ ,ਅਤੇ ਜਿਲ੍ਹਾ ਮੀਡੀਆ ਕੰਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜਿਰ ਸਨ
- Download Babushahi App
-
-