ਬਠਿੰਡਾ ਜ਼ਿਲ੍ਹੇ 'ਚ ਕਣਕ ਦੀ ਖ਼ਰੀਦ ਦਾ ਕੰਮ ਆਖ਼ਰੀ ਪੜਾਅ 'ਤੇ: DC
ਜ਼ਿਲ੍ਹੇ ਵਿੱਚ 9.16 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ, 8.95 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ- 2187 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਅਸ਼ੋਕ ਵਰਮਾ
ਬਠਿੰਡਾ, 5 ਮਈ 2026 : ਜ਼ਿਲ੍ਹੇ ਭਰ ਚ ਕਣਕ ਦੀ ਖ਼ਰੀਦ ਦਾ ਕੰਮ ਆਖ਼ਰੀ ਪੜਾਅ ਤੇ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੱਤੀ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 4 ਮਈ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਈ 9.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ 8.95 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੀ ਜਾ ਰਹੀ ਕਣਕ ਦੀ ਚੁਕਾਈ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 295908 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 228707 ਮੀਟ੍ਰਿਕ ਟਨ, ਪਨਸਪ ਵੱਲੋਂ 212091 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 156488 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2335 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2187 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
- Download Babushahi App
-
-