ਬਠਿੰਡਾ ਜ਼ਿਲ੍ਹੇ 'ਚ ਨਗਰ ਨਿਗਮ-ਨਗਰ ਕੌਂਸਲ-ਨਗਰ ਪੰਚਾਇਤ ਚੋਣਾਂ ਲਈ 39 ਨਾਮਜ਼ਦਗੀਆਂ ਦਾਖਲ
ਅਸ਼ੋਕ ਵਰਮਾ
ਬਠਿੰਡਾ, 14 ਮਈ 2026: ਜਿਲਾ ਬਠਿੰਡਾ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਚੋਣਾਂ ਸਬੰਧੀ 14 ਮਈ, 2026 ਤੱਕ ਕੁੱਲ 39 ਨਾਮਜਦਗੀ ਪੱਤਰ ਦਾਖਲ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 4 ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 9, ਗੋਨਿਆਣਾ ਦੇ 13 ਵਾਰਡਾਂ ਲਈ 1, ਕੋਟਫੱਤਾ ਦੇ 11 ਵਾਰਡਾਂ ਲਈ 0, ਮੌੜ ਮੰਡੀ ਦੇ 17 ਵਾਰਡਾਂ ਲਈ 10, ਰਾਮਾਂ ਮੰਡੀ ਦੇ 15 ਵਾਰਡਾਂ ਲਈ 0, ਸੰਗਤ ਮੰਡੀ ਦੇ 9 ਵਾਰਡਾਂ ਲਈ 1 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 10, ਮਲੂਕਾ ਦੇ 11 ਵਾਰਡਾਂ ਲਈ 4 ਨਾਮਜਦਗੀਆਂ ਭਰੀਆਂ ਗਈਆਂ ਅਤੇ ਨਗਰ ਪੰਚਾਇਤ ਭਗਤਾ ਭਾਈਕਾ, ਕੋਟਸਮੀਰ, ਨਥਾਣਾ, ਲਹਿਰਾ ਮੁਹੱਬਤ, ਭਾਈਰੂਪਾ ਅਤੇ ਕੋਠਾ ਗੁਰੂ ਵਿਖੇ ਅੱਜ ਕੋਈ ਨਾਮਜਦਗੀ ਪੱਤਰ ਪ੍ਰਾਪਤ ਨਹੀਂ ਹੋਇਆ।
- Download Babushahi App
-
-