ਬਠਿੰਡਾ ਜ਼ਿਲ੍ਹੇ ਵਿੱਚ 59 ਟ੍ਰੇਨਰਾਂ ਦੀ ਅਗਵਾਈ ਹੇਠ ਸੀਐਮ ਦੀ ਯੋਗਸ਼ਾਲਾ 'ਚ ਲੋਕਾਂ ਵੱਲੋਂ ਯੋਗ ਦਾ ਆਨੰਦ
ਅਸ਼ੋਕ ਵਰਮਾ
ਬਠਿੰਡਾ, 27 ਨਵੰਬਰ 2026: ਸਾਡੀ ਰੋਜ਼ਾਨਾ ਵਿਅਸਤ ਅਤੇ ਤੇਜ਼ ਰਫਤਾਰ ਵਾਲੀ ਜ਼ਿੰਦਗੀ 'ਚ ਸ਼ਰੀਰ ਨੂੰ ਮਾਨਸਿਕਤਾ ਪੱਖੋਂ ਮਜ਼ਬੂਤ, ਤੰਦਰੁਸਤ ਅਤੇ ਨਿਰੋਗ ਰੱਖਣ ਦੇ ਲਈ ਸੰਤੁਲਿਤ ਭੋਜਨ ਅਤੇ ਯੋਗ ਅਭਿਆਸ ਦਾ ਹੋਣਾ ਬਹੁਤ ਜ਼ਰੂਰੀ ਹੈ। ਇਹ ਜਾਨਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਭਰ 'ਚ ਚੱਲ ਰਹੀਆਂ ਯੋਗ ਕਲਾਸਾਂ ਬਾਰੇ ਜਾਣਕਾਰੀ ਦਿੰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 59 ਟ੍ਰੇਨਰਾਂ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਸਵੇਰੇ-ਸ਼ਾਮ ਲੱਗ ਰਹੀਆਂ ਇਨ੍ਹਾਂ ਕਲਾਸਾਂ ਵਿੱਚ ਲੋਕ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾ ਰਹੇ ਹਨ। ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੁਆਰਡੀਨੇਟਰ ਮੈਡਮ ਮਲਕੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਆਪਣੇ ਮੁਹੱਲੇ ਵਿੱਚ ਯੋਗ ਟੀਵੀ ਹੋ। ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।
- Download Babushahi App
-
-