ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 7 ਹਜ਼ਾਰ ਟਰਾਮਾਡੋਲ ਗੋਲੀਆਂ ਬਰਾਮਦ
ਅਸ਼ੋਕ ਵਰਮਾ
ਰਾਮਪੁਰਾ ਫੂਲ, 4 ਸਤੰਬਰ 2026 : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 7,000 ਨਸ਼ੀਲੀਆਂ ਗੋਲੀਆਂ ਮਾਰਕਾ Tramadol Hydrochloride ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਥਾਣਾ ਸਿਟੀ ਰਾਮਪੁਰਾ ਵਿਖੇ ਮੁਕੱਦਮਾ ਨੰਬਰ 220, ਮਿਤੀ 04.09.2026 ਦਰਜ ਕੀਤਾ ਗਿਆ ਹੈ। ਮਾਮਲਾ ਧਾਰਾ 22 NDPS Act ਅਤੇ 61/85 ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਕਾਰਵਾਈ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ। ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਡੀਐਸਪੀ ਰਾਮਪੁਰਾ ਫੂਲ ਮਨੋਜ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ।
ਪੁਲਿਸ ਮੁਤਾਬਕ ਥਾਣਾ ਸਿਟੀ ਰਾਮਪੁਰਾ ਦੇ ਮੁੱਖ ਅਫਸਰ ਐਸਆਈ ਰਾਜਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ 7,000 Tramadol Hydrochloride ਦੀਆਂ ਗੋਲੀਆਂ ਬਰਾਮਦ ਹੋਈਆਂ।
ਪ੍ਰੈੱਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਪਾਰਟੀ ਵੱਲੋਂ 3/4 ਸਤੰਬਰ ਦੀ ਦਰਮਿਆਨੀ ਰਾਤ ਦੌਰਾਨ ਰਾਮਪੁਰਾ ਮੰਡੀ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਪੁਲਿਸ ਦੇ ਧਿਆਨ ਵਿੱਚ ਆਇਆ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਜਾਂਚ ਕੀਤੀ ਅਤੇ ਉਸ ਕੋਲ ਮੌਜੂਦ ਬੈਗ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੀ ਗੱਲ ਕਹੀ ਹੈ।
- Download Babushahi App
-
-