ਬਠਿੰਡਾ ਪੁਲਿਸ ਨੇ ਅੱਧਾ ਕਿਲੋ ਚਿੱਟੇ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ, 11 ਸਤੰਬਰ 2026: ਬਠਿੰਡਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 512 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਪੀ ਮਨੋਜ ਗੋਰਸੀ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਮਿੰਟੂ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਕਿਸ਼ਨਗੜ੍ਹ ਉਰਫ ਚਨਾਰਥਲ, ਥਾਣਾ ਕੋਟਫੱਤਾ, ਬਠਿੰਡਾ ਵਜੋਂ ਹੋਈ ਹੈ । ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚਮੁੱਕਦਮਾ ਨੰ: 172 ਮਿਤੀ 10.09.2026 ਅ/ਧ 21ਸੀ/61/85 ਐੇੱਨ.ਡੀ.ਪੀ.ਐੱਸ ਐਕਟ ਥਾਣਾ ਮੌੜ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।। ਉਨ੍ਹਾਂ ਦੱਸਿਆ ਕਿ ਪੁਲਿਸ ਹੁਣ ਇਸ ਵਿਅਕਤੀ ਦੇ ਪਿਛੋਕੜ ਅਤੇ ਅਗਲੇ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਇਹ ਚਿੱਟਾ ਇਸਨੇ ਕਿੱਥੋਂ ਲਿਆਂਦਾ ਹੈ ਅਤੇ ਕਿੱਥੇ ਵੇਚਣਾ ਸੀ।
- Download Babushahi App
-
-