ਬਠਿੰਡਾ ਵਿੱਚ 350 ਗ੍ਰਾਮ ਚਿੱਟਾ ਬਰਾਮਦ ਹੁਣ ਸਬੰਧੀ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ
ਅਸ਼ੋਕ ਵਰਮਾ
ਬਠਿੰਡਾ, 18 ਅਕਤੂਬਰ 2026 : ਕਰੀਬ ਤਿੰਨ ਸਾਲ ਪੁਰਾਣੇ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਬਠਿੰਡਾ ਦੀ ਇੱਕ ਅਦਾਲਤ ਨੇ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 22 ਜੂਨ 2023 ਨੂੰ ਸੀਆਈਏ ਸਟਾਫ਼-1 ਬਠਿੰਡਾ ਵੱਲੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਨਾਲ ਸਬੰਧਤ ਹੈ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਇੱਕ-ਇੱਕ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ, ਜਦਕਿ ਪੰਜਵੇਂ ਦੋਸ਼ੀ ’ਤੇ ਲਗਾਏ ਗਏ ਜੁਰਮਾਨੇ ਦੀ ਰਕਮ ਦੀ ਪੁਸ਼ਟੀ ਹੋਣੀ ਬਾਕੀ ਹੈ।ਪੁਲਿਸ ਅਨੁਸਾਰ, 22 ਜੂਨ 2023 ਨੂੰ ਸੀਆਈਏ ਸਟਾਫ਼-1 ਦੀ ਟੀਮ ਤਲਵੰਡੀ ਸਾਬੋ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਭਾਗੀ ਬਾਂਦਰ ਤੋਂ ਲਾਲਿਆਣਾ ਵੱਲ ਜਾਂਦੇ ਸਮੇਂ ਪੁਲਿਸ ਨੇ ਕਾਲੇ ਰੰਗ ਦੀ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਆਉਂਦੇ ਦੇਖਿਆ।
ਪੁਲਿਸ ਨੇ ਉਨ੍ਹਾਂ ਨੂੰ ਜਾਂਚ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਮੋਟਰਸਾਈਕਲ ਵਾਪਸ ਮੋੜਨ ਦੀ ਕੋਸ਼ਿਸ਼ ਕੀਤੀ।ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤਲਾਸ਼ੀ ਲਈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 350 ਗ੍ਰਾਮ ਹੈਰੋਇਨ ਬਰਾਮਦ ਹੋਈ।
ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਉਰਫ਼ ਜੱਗੂ ਪੁੱਤਰ ਗੁਰਚਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਸਿਕੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਗਲੀ ਨੰਬਰ 36, ਲਾਲਿਆਂਣਾ ਰੋਡ, ਭਾਗੀ ਬਾਂਦਰ ਦੇ ਵਸਨੀਕ ਹਨ।
ਇਸ ਸਬੰਧੀ ਥਾਣਾ ਤਲਵੰਡੀ ਸਾਬੋ ਵਿਖੇ 22 ਜੂਨ 2023 ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 21-ਸੀ ਤਹਿਤ ਮੁਕੱਦਮਾ ਨੰਬਰ 116 ਦਰਜ ਕੀਤਾ ਗਿਆ ਸੀ।
- Download Babushahi App
-
-