ਬਠਿੰਡਾ ਜ਼ਿਲ੍ਹੇ ਵਿੱਚ ਵੱਖ-ਵੱਖ ਮਹੱਤਵਪੂਰਨ ਸਥਾਨਾਂ ਦੇ 5 ਕਿਲੋਮੀਟਰ ਦੇ ਘੇਰੇ ਨੂੰ ਨੋ ਡਰੋਨ ਏਰੀਆ ਐਲਾਨਿਆ
ਅਸ਼ੋਕ ਵਰਮਾ
ਬਠਿੰਡਾ, 11 ਮਈ 2026 : ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਵਿੱਚ ਵੱਖ-ਵੱਖ ਮਹੱਤਵਪੂਰਨ ਸਥਾਨਾਂ, ਜਿਸ ਵਿੱਚ ਏਅਰਫੋਰਸ ਸਟੇਸ਼ਨ ਭੀਸੀਆਣਾ ਵੀ ਸ਼ਾਮਿਲ ਹੈ, ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਇਨ੍ਹਾਂ ਸਥਾਨਾਂ ਦੇ ਆਸ-ਪਾਸ ਦਾ ਏਰੀਆ ਨੋ ਡਰੋਨ ਏਰੀਆ ਘੋਸ਼ਿਤ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਏਅਰਫੋਰਸ ਸਟੇਸ਼ਨ ਭੀਸੀਆਣਾ ਦੇ ਘੇਰੇ ਤੋਂ 5 ਕਿਲੋਮੀਟਰ ਦੇ ਰੇਡੀਸ਼ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਚਲਾਉਣ/ਉਡਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਹੁਕਮ ਅਨੁਸਾਰ ਡਰੋਨ ਉਡਾਉਣ ਤੇ ਇਹ ਪੂਰਨ ਪਾਬੰਦੀ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀਂ ਘਟਨਾ ਦੇ ਵਾਪਰਨ ਨੂੰ ਰੋਕਣ ਲਈ ਲਗਾਈ ਗਈ ਹੈ।
ਹੁਕਮ 9 ਜੁਲਾਈ 2026 ਤੱਕ ਲਾਗੂ ਰਹਿਣਗੇ।
- Download Babushahi App
-
-