ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਵਿਜੀਲੈਂਸ ਬਿਊਰੋ ਦੇ ਰਿਮਾਂਡ ਤੇ
Ravi Jakhu
ਮੋਹਾਲੀ, 13 ਅਕਤੂਬਰ, 2026: ਨਸ਼ਾ ਤਸਕਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਘਿਰੇ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. (AIG) ਰਾਜਜੀਤ ਸਿੰਘ ਹੁੰਦਲ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗ੍ਰਿਫ਼ਤਾਰ ਕਰਕੇ ਅੱਜ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ।
ਵਿਜੀਲੈਂਸ ਵੱਲੋਂ ਅਦਾਲਤ ਤੋਂ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਵਿਜੀਲੈਂਸ ਟੀਮ ਵੱਲੋਂ ਉਨ੍ਹਾਂ ਦੀਆਂ ਚੱਲ-ਅਚੱਲ ਜਾਇਦਾਦਾਂ, ਬੈਂਕ ਖਾਤਿਆਂ ਅਤੇ ਵਿੱਤੀ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਹੁਣ ਰਾਜਜੀਤ ਹੁੰਦਲ ਨੂੰ 16 ਅਕਤੂਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਦਰਜ ਐੱਨ.ਡੀ.ਪੀ.ਐੱਸ. (NDPS) ਐਕਟ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਸਨ।
- Download Babushahi App
-
-