ਡਰੱਗ ਸਮੱਗਲਿੰਗ ਮਾਮਲਾ: ਬਰਖ਼ਾਸਤ AIG ਰਾਜਜੀਤ ਹੁੰਦਲ ਦਾ ਪੁਲਿਸ ਰਿਮਾਂਡ ਹੋਰ ਵਧਿਆ
ਬਾਬੂਸ਼ਾਹੀ ਬਿਊਰੋ
ਮੋਹਾਲੀ, 30 ਸਤੰਬਰ, 2026: ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. (AIG) ਰਾਜਜੀਤ ਸਿੰਘ ਹੁੰਦਲ ਨੂੰ 5 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੁਲਿਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਉਨ੍ਹਾਂ ਦਾ ਰਿਮਾਂਡ 3 ਦਿਨ ਹੋਰ ਵਧਾ ਕੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਹਵਾਲੇ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਅਗਾਂਊ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਏ.ਐਨ.ਟੀ.ਐਫ. ਦੀ ਟੀਮ ਨੇ ਰਾਜਜੀਤ ਸਿੰਘ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਸੀ।
- Download Babushahi App
-
-