ਬਹਿਰੀਨ ਮਹਿਲਾ ਬਲਾਤਕਾਰ ਮਾਮਲਾ: ਅਕਾਲੀ ਆਗੂ ਸਰਬਜੀਤ ਸਿੰਘ ਝਿੰਜਰ ਪਹਿਲੀ ਵਾਰ SIT ਅੱਗੇ ਹੋਏ ਪੇਸ਼
ਆਰੋਪਾਂ ਨੂੰ ਦੱਸਿਆ 'ਸਿਆਸੀ ਬਦਲਾਖ਼ੋਰੀ'
Ravi Jakhu
ਚੰਡੀਗੜ੍ਹ, 6 ਨਵੰਬਰ, 2026: ਬਹਿਰੀਨ ਦੀ ਇੱਕ ਮਹਿਲਾ ਨਾਲ ਜਬਰ-ਜ਼ਿਨਾਹ ਦੇ ਚਰਚਿਤ ਮਾਮਲੇ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਯੂਥ ਆਗੂ ਸਰਬਜੀਤ ਸਿੰਘ ਝਿੰਜਰ ਸ਼ੁੱਕਰਵਾਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ ਵਿਖੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਅੱਗੇ ਪੇਸ਼ ਹੋਏ। ਜ਼ਿਕਰਯੋਗ ਹੈ ਕਿ SIT ਵੱਲੋਂ ਇਸ ਤੋਂ ਪਹਿਲਾਂ ਵੀ ਝਿੰਜਰ ਨੂੰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅੱਜ ਪਹਿਲੀ ਵਾਰ ਟੀਮ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਪਹੁੰਚੇ ਹਨ।
ਦੂਜੇ ਪਾਸੇ, ਅਕਾਲੀ ਆਗੂ ਸਰਬਜੀਤ ਸਿੰਘ ਝਿੰਜਰ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਪੂਰੀ ਤਰ੍ਹਾਂ ਨਾਲ ਰਾਜਨੀਤਿਕ ਬਦਲਾਖ਼ੋਰੀ ਤੋਂ ਪ੍ਰੇਰਿਤ ਹੈ ਅਤੇ ਉਨ੍ਹਾਂ ਨੂੰ ਸਿਆਸੀ ਈਰਖਾ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
- Download Babushahi App
-
-