ਬਾਬਾ ਰਤਨ ਸਿੰਘ ਜੀ ਦੀ 5ਵੀਂ ਸਾਲਾਨਾ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ
ਸੰਤ ਬਾਬਾ ਮਨਦੀਪ ਸਿੰਘ ਜੀ ਦੀ ਅਗਵਾਈ ਹੇਠ ਗੁਰਦੁਆਰਾ ਅਤਰਸਰ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ
ਖੰਨਾ 15 ਨੰਵਬਰ ( ਰਵਿੰਦਰ ਢਿੱਲੋ)
ਗੁਰਦੁਆਰਾ ਅਤਰਸਰ ਸਾਹਿਬ (ਸੰਪ੍ਰਦਾਇ ਰਾੜਾ ਸਾਹਿਬ) ਵਿਖੇ ਸੰਤ ਮਹਾਂਪੁਰਸ਼ ਰਤਨ ਸਿੰਘ ਜੀ ਦੀ 5ਵੀਂ ਸਾਲਾਨਾ ਬਰਸੀ ਸੰਤ ਬਾਬਾ ਮਨਦੀਪ ਸਿੰਘ ਜੀ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।
ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸੰਤ ਮਹਾਂਪੁਰਸ਼ ਰਤਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੁੜਨ, ਨਾਮ ਸਿਮਰਨ ਅਤੇ ਸੇਵਾ-ਸਿਮਰਨ ਦਾ ਸੰਦੇਸ਼ ਦਿੱਤਾ ਗਿਆ।ਇਸ ਮੋਕੇ ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆ ਨੇ ਗੁਰਬਾਣੀ ਦਾ ਗੁਣਗਾਨ ਕੀਤਾ ਅਤੇ ਬਾਬਾ ਰਤਨ ਸਿੰਘ ਜੀ ਦੀ ਜੀਵਨੀ ਤੇ ਚਾਨਣਾ ਪਾਇਆ।
ਸਮਾਗਮ ਦੌਰਾਨ ਗੁਰੂ ਘਰ ਵਿਖੇ ਨਤਮਸਤਕ ਹੋਈਆਂ ਸੰਗਤਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
- Download Babushahi App
-
-