ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ VC ਡਾ. ਰਜਿੰਦਰ ਬਾਂਸਲ ਨੇ ਸੰਭਾਲਿਆ ਅਹੁਦਾ, ਸਮਾਜਸੇਵੀਆਂ ਨੇ ਦਿੱਤੀਆਂ ਮੁਬਾਰਕਾਂ
ਪਰਵਿੰਦਰ ਸਿੰਘ ਕੰਧਾਰੀ/ ਬਾਬੂਸ਼ਾਹੀ ਬਿਊਰੋ
ਫ਼ਰੀਦਕੋਟ 24 ਅਗਸਤ 2026
: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਬਾਂਸਲ ਨੇ ਅੱਜ ਯੂਨੀਵਰਸਿਟੀ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਅਧਿਕਾਰਤ ਤੌਰ ’ਤੇ ਜੁਆਇਨ ਕੀਤਾ। ਉਨ੍ਹਾਂ ਦੇ ਅਹੁਦਾ ਸੰਭਾਲਣ ’ਤੇ ਯੂਨੀਵਰਸਿਟੀ ਦੇ ਅਧਿਕਾਰੀਆਂ, ਸਟਾਫ਼ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਸ਼ਖ਼ਸੀਅਤਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਸਮਾਜਸੇਵੀਆਂ ਨੇ ਡਾ. ਰਜਿੰਦਰ ਬਾਂਸਲ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬਾਬਾ ਫ਼ਰੀਦ ਯੂਨੀਵਰਸਿਟੀ ਸਿੱਖਿਆ, ਸਿਹਤ ਸੇਵਾਵਾਂ, ਖੋਜ ਅਤੇ ਮੈਡੀਕਲ ਖੇਤਰ ਵਿੱਚ ਹੋਰ ਨਵੀਆਂ ਉਚਾਈਆਂ ਹਾਸਲ ਕਰੇਗੀ।
ਮੁਬਾਰਕਬਾਦ ਦੇਣ ਵਾਲਿਆਂ ਨੇ ਕਿਹਾ ਕਿ ਡਾ. ਰਜਿੰਦਰ ਬਾਂਸਲ ਦਾ ਤਜਰਬਾ ਅਤੇ ਯੋਗਤਾ ਯੂਨੀਵਰਸਿਟੀ ਲਈ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਨੇ ਨਵੇਂ ਵੀਸੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਫ਼ਰੀਦਕੋਟ ਦੀ ਇਸ ਮਹੱਤਵਪੂਰਨ ਸਿੱਖਿਆ ਸੰਸਥਾ ਨੂੰ ਉਨ੍ਹਾਂ ਦੀ ਅਗਵਾਈ ਵਿੱਚ ਹੋਰ ਮਜ਼ਬੂਤੀ ਮਿਲੇਗੀ।
ਡਾ. ਰਜਿੰਦਰ ਬਾਂਸਲ ਨੇ ਮਿਲੀਆਂ ਸ਼ੁਭਕਾਮਨਾਵਾਂ ਲਈ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਦੀ ਤਰੱਕੀ, ਵਿਦਿਆਰਥੀਆਂ ਦੀ ਬਿਹਤਰੀ ਅਤੇ ਮਿਆਰੀ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।
- Download Babushahi App
-
-