ਬਾਬਾ ਬੁੱਢਾ ਜੀ ਦੇ ਜੋੜ ਮੇਲੇ ਮੌਕੇ ਕਾਲਕਾ ਤੇ ਕਾਹਲੋਂ ਵੱਲੋਂ ਸੰਗਤ ਨੂੰ ਸ਼ੁਭਕਾਮਨਾਵਾਂ
ਨਵੀਂ ਦਿੱਲੀ 7 ਅਕਤੂਬਰ (ਮਨਮੋਹਨ ਸਿੰਘ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਧੰਨ-ਧੰਨ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ ਵਿਖੇ ਸਜਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਹਨ।
ਇੱਕ ਸਾਂਝੇ ਸੰਦੇਸ਼ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਬਾਬਾ ਬੁੱਢਾ ਜੀ ਸਿੱਖ ਇਤਿਹਾਸ ਦੀ ਉਹ ਮਹਾਨ ਰੂਹਾਨੀ ਸ਼ਖ਼ਸੀਅਤ ਹਨ, ਜਿਨ੍ਹਾਂ ਦਾ ਜੀਵਨ ਸੇਵਾ, ਸਿਮਰਨ, ਨਿਮਰਤਾ ਅਤੇ ਗੁਰਮਤਿ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ, ਉਨ੍ਹਾਂ ਦੀ ਪਵਿੱਤਰ ਯਾਦ ਨਾਲ ਜੁੜਿਆ ਇਹ ਜੋੜ ਮੇਲਾ ਸੰਗਤ ਲਈ ਆਤਮਿਕ ਸ਼ਾਂਤੀ, ਗੁਰਬਾਣੀ ਨਾਲ ਜੁੜਨ ਅਤੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਪਵਿੱਤਰ ਮੌਕਾ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਅਰਦਾਸ ਕੀਤੀ ਕਿ ਧੰਨ-ਧੰਨ ਬਾਬਾ ਬੁੱਢਾ ਜੀ ਦੇ ਪਵਿੱਤਰ ਦਰ ’ਤੇ ਨਤਮਸਤਕ ਹੋਣ ਲਈ ਹੁੰਮ-ਹੁਮਾ ਕੇ ਪੁੱਜੀ ਸਮੂਹ ਸੰਗਤ ਦੀ ਝੋਲੀ ਵਿੱਚ ਗੁਰੂ ਸਾਹਿਬ ਖੁਸ਼ੀਆਂ, ਖੇੜੇ, ਚੜ੍ਹਦੀ ਕਲਾ, ਤੰਦਰੁਸਤੀ ਅਤੇ ਸੁੱਖ-ਸ਼ਾਂਤੀ ਦੀ ਦਾਤ ਬਖ਼ਸ਼ਣ।
ਉਨ੍ਹਾਂ ਕਿਹਾ ਕਿ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੇ ਪਵਿੱਤਰ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਸੇਵਾ, ਸਿਮਰਨ, ਸਦਾਚਾਰ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਕਰਨਾ ਚਾਹੀਦਾ ਹੈ। ਦੋਵੇਂ ਆਗੂਆਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਬਾਬਾ ਬੁੱਢਾ ਜੀ ਆਪਣੇ ਦਰ ’ਤੇ ਹਾਜ਼ਰੀ ਭਰਨ ਵਾਲੀ ਸੰਗਤ ਨੂੰ ਆਪਣੀ ਮਿਹਰ ਅਤੇ ਅਸੀਸ ਨਾਲ ਨਿਵਾਜਣ ਅਤੇ ਹਰ ਪਰਿਵਾਰ ਨੂੰ ਗੁਰੂ ਦੀਆਂ ਖੁਸ਼ੀਆਂ ਨਾਲ ਬਖਸ਼ਿਸ਼ ਕਰਨ।
- Download Babushahi App
-
-