ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਸਜਿਆ ਗੁਰਮਤਿ ਸਮਾਗਮ
ਮਨਮੋਹਨ ਸਿੰਘ
ਨਵੀਂ ਦਿੱਲੀ 23 ਅਕਤੂਬਰ ( ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਪੂਰਨ ਬ੍ਰਹਮਗਿਆਨੀ, ਗੁਰਮਤਿ ਦੇ ਮਹਾਨ ਪ੍ਰਤੀਕ ਅਤੇ ਗੁਰੂ ਘਰ ਦੇ ਅਨਿੰਨ ਸੇਵਕ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਵਿੱਤਰ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਇਥੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ, ਬਲਾਕ-1, ਸੁਭਾਸ਼ ਨਗਰ, ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।
ਇਸ ਪਵਿੱਤਰ ਦਿਵਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਗੁਰੂ ਘਰ ਵਿਖੇ ਨਤਮਸਤਕ ਹੋਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਸਮਾਗਮ ਦੌਰਾਨ ਗੁਰਮਤਿ ਪ੍ਰਤੀ ਸ਼ਰਧਾ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ ਨਾਲ ਜੁੜਨ ਦੀ ਭਾਵਨਾ ਪ੍ਰਤੱਖ ਰੂਪ ਵਿੱਚ ਦਿਖਾਈ ਦਿੱਤੀ।
ਸਰਦਾਰ ਕਾਲਕਾ ਨੇ ਇਸ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਦਿੱਤੇ ਮਾਣ-ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਸੇਵਾ, ਗੁਰਮਤਿ ਦਾ ਪ੍ਰਚਾਰ-ਪ੍ਰਸਾਰ ਅਤੇ ਸਿੱਖ ਧਰਮ ਦੀਆਂ ਮਹਾਨ ਰਵਾਇਤਾਂ ਦੀ ਸੰਭਾਲ ਸਾਡੇ ਸਾਰਿਆਂ ਦਾ ਸਾਂਝਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਸਿੱਖੀ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ।
- Download Babushahi App
-
-