ਬਾਬੂਸ਼ਾਹੀ ਨੈੱਟਵਰਕ ਦੇ ਪੱਤਰਕਾਰ ਦੀਪਕ ਜੈਨ ਪ੍ਰੈੱਸ ਕਲੱਬ ਜਗਰਾਉਂ ਦੇ ਦੂਜੀ ਵਾਰ ਬਣੇ ਪ੍ਰਧਾਨ
ਕ੍ਰਿਸ਼ਨ ਵਰਮਾ
ਜਗਰਾਉਂ, 24 ਨਵੰਬਰ 2026- ਪ੍ਰੈੱਸ ਕਲੱਬ ਰਜਿਸਟਰਡ ਜਗਰਾਉਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਕਲੱਬ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਦੀਪਕ ਜੈਨ ਨੂੰ ਨਵਾਂ ਪ੍ਰਧਾਨ ਚੁਣ ਲਿਆ। ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਮੀਟਿੰਗ ਦੌਰਾਨ ਪੱਤਰਕਾਰਾਂ ਦੀ ਏਕਤਾ, ਆਪਸੀ ਸਹਿਯੋਗ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰਾਂ ਨੇ ਉਮੀਦ ਜਤਾਈ ਕਿ ਦੀਪਕ ਜੈਨ ਦੀ ਅਗਵਾਈ ਹੇਠ ਪ੍ਰੈੱਸ ਕਲੱਬ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ, ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਪੱਤਰਕਾਰੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਲਈ ਸਾਰਥਿਕ ਯਤਨ ਕੀਤੇ ਜਾਣਗੇ।
ਇਸ ਮੌਕੇ ਮੈਂਬਰਾਂ ਨੇ ਕਿਹਾ ਕਿ ਪੱਤਰਕਾਰੀ ਸਿਰਫ਼ ਖ਼ਬਰਾਂ ਪ੍ਰਕਾਸ਼ਿਤ ਕਰਨ ਤੱਕ ਹੀ ਸੀਮਤ ਨਹੀਂ, ਸਗੋਂ ਸਮਾਜ ਦੀਆਂ ਸਮੱਸਿਆਵਾਂ ਨੂੰ ਜ਼ਿੰਮੇਵਾਰੀ ਨਾਲ ਉਠਾਉਣਾ ਅਤੇ ਲੋਕ ਹਿੱਤਾਂ ਦੀ ਆਵਾਜ਼ ਬੁਲੰਦ ਕਰਨਾ ਵੀ ਇਸ ਦਾ ਅਹਿਮ ਹਿੱਸਾ ਹੈ। ਸਾਰੇ ਮੈਂਬਰਾਂ ਨੇ ਕਲੱਬ ਦੀ ਏਕਤਾ ਬਣਾਈ ਰੱਖਣ ਅਤੇ ਸਮਾਜਿਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਅਮਰਜੀਤ ਸਿੰਘ ਮਾਲਵਾ, ਪ੍ਰਤਾਪ ਸਿੰਘ, ਰਣਜੀਤ ਸਿੱਧਵਾਂ, ਜਸਵਿੰਦਰ ਡੰਗਿਆ, ਚਰਨਜੀਤ ਚੰਨ, ਦਿਨੇਸ਼ ਸ਼ਰਮਾ, ਅਮਿਤ ਖੰਨਾ, ਕ੍ਰਿਸ਼ਨ ਵਰਮਾ, ਪ੍ਰਦੀਪ ਪਾਲ, ਬੌਬੀ ਸਹਿਜਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
- Download Babushahi App
-
-