ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਪਤਨੀ ਤੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਸ਼ਾਮਲ
Babhushahi Network
ਚੰਡੀਗੜ੍ਹ, 9 ਨਵੰਬਰ, 2026: ਚੰਡੀਗੜ੍ਹ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਤੇ ਚੰਡੀਗੜ੍ਹ ਨਗਰ ਨਿਗਮ ਦੀ ਸਾਬਕਾ ਕੌਂਸਲਰ ਰਵਿੰਦਰ ਕੌਰ ਗੁਜਰਾਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਗੁਜਰਾਲ ਪਰਿਵਾਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਧਿਕਾਰਤ ਤੌਰ 'ਤੇ ਪਾਰਟੀ ਦੀ ਪ੍ਰਾਥਮਿਕ ਮੈਂਬਰਸ਼ਿਪ ਹਾਸਲ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਗੁਜਰਾਲ ਪਰਿਵਾਰ ਅਤੇ ਉਨ੍ਹਾਂ ਨਾਲ ਆਏ ਸਾਰੇ ਸਮਰਥਕਾਂ ਦਾ ਪਾਰਟੀ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਾਨੂੰਨੀ ਅਤੇ ਸਮਾਜਿਕ ਖੇਤਰ ਵਿੱਚ ਵੱਡਾ ਅਧਾਰ ਰੱਖਣ ਵਾਲੇ ਅਮਰਜੀਤ ਸਿੰਘ ਗੁਜਰਾਲ ਦੇ ਆਉਣ ਨਾਲ ਚੰਡੀਗੜ੍ਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
- Download Babushahi App
-
-