ਬਿਜਲੀ ਕਾਮਿਆਂ ਨੇ ਵੀਰਵਾਰ ਤੋਂ ਕੰਮਕਾਜ ਨਾ ਕਰਨ ਦਾ ਕੀਤਾ ਐਲਾਨ
ਰੋਹਿਤ ਗੁਪਤਾ
ਗੁਰਦਾਸਪੁਰ
ਕਰੀਬ ਇੱਕ ਮਹੀਨਾ ਪਹਿਲਾਂ ਪਿੰਡ ਖਹਿਰਾ ਵਿਖੇ ਇੱਕ ਹਾਦਸਾ ਵਾਪਰਿਆ ਸੀ ਜਿਸ ਵਿੱਚ ਖੇਤਾਂ ਵਿੱਚੋਂ ਫਸਲ ਕੱਟ ਰਹੀ ਕਬਾਇਨ ਬਿਜਲੀ ਦੀਆਂ ਤਾਰਾਂ ਨਾਲ ਛੂਹਣ ਕਾਰਨ ਇੱਕ ਲੜਕੇ ਦੀ ਮੌਤ ਹੋ ਗਈ ਸੀ। ਬਾਅਦ ਵਿੱਚ ਕੰਬਾਈਨ ਵਾਲੇ ਦੀ ਸ਼ਿਕਾਇਤ ਤੇ ਬਿੱਲੀ ਨੂੰ ਪਾਵਰਕੋਮ ਦੇ ਇੱਕ ਜਿਹੀ ਤੇ ਇੱਕ ਹੋਰ ਮੁਲਾਜ਼ਮ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ। ਜਿਸ ਦਾ ਪਾਵਰਕੋਮ ਸਰਕਲ ਸ੍ਰੀ ਹਰਗੋਬਿੰਦਪੁਰ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਰੋਸ਼ ਜਤਾਇਆ ਜਾ ਰਿਹਾ ਸੀ ਅਤੇ ਇਸ ਸਬੰਧ ਵਿੱਚ ਐਸਐਚਓ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਵੀ ਮਿਲ ਕੇ ਕੇਸ ਖਾਰਜ ਕਰਨ ਦੀ ਮੰਗ ਕੀਤੀ ਗਈ ਸੀ ਪਰ ਮਾਮਲਾ ਰੱਦ ਨਾ ਹੋਣ ਦੇ ਰੋਸ਼ ਵਜੋਂ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਅੱਜ ਕੰਮਕਾਜ ਠੱਪ ਕਰ ਦਿੱਤਾ ਗਿਆ ਹੈ ਤੇ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਪਾਵਰ ਕੌਮ ਦੇ ਮੁਲਾਜ਼ਮਾਂ ਖਿਲਾਫ ਮਾਮਲਾ ਰੱਦ ਨਾ ਹੋਇਆ ਤਾਂ ਵੀਰਵਾਰ ਨੂੰ ਉਹ ਪੂਰੀ ਤਰ੍ਹਾਂ ਨਾਲ ਕੰਮ ਠੱਪ ਕਰ ਦੇਣਗੇ