ਬੀਬੀ ਮਨਪ੍ਰੀਤ ਕੌਰ ਦੀ ਨਿਯੁਕਤੀ ਪੰਥਕ ਸੇਵਾਵਾਂ ਨੂੰ ਦੇਵੇਗੀ ਨਵੀਂ ਦਿਸ਼ਾ: ਕਾਲਕਾ
ਨਵੀਂ ਦਿੱਲੀ 20 ਅਕਤੂਬਰ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੀਬੀ ਮਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ।
ਸਰਦਾਰ ਕਾਲਕਾ ਨੇ ਆਸ ਪ੍ਰਗਟਾਈ ਕਿ ਬੀਬੀ ਮਨਪ੍ਰੀਤ ਕੌਰ ਆਪਣੀ ਮਿਹਨਤ, ਲਗਨ, ਸਮਰਪਣ ਅਤੇ ਸੇਵਾ ਭਾਵਨਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਵਡਮੁੱਲਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਬੀਬੀ ਮਨਪ੍ਰੀਤ ਕੌਰ ਦੀ ਅਗਵਾਈ ਅਤੇ ਸਰਗਰਮ ਭੂਮਿਕਾ ਨਾਲ ਪੰਥਕ ਸੇਵਾਵਾਂ ਨੂੰ ਹੋਰ ਉਤਸ਼ਾਹ ਅਤੇ ਸਮਰਪਿਤ ਭਾਵਨਾ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਬੀਬੀ ਮਨਪ੍ਰੀਤ ਕੌਰ ਨੂੰ ਨਵੀਂ ਜ਼ਿੰਮੇਂਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੀਆਂ ਨੀਤੀਆਂ ਅਤੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਆਪਣੀਆਂ ਸੇਵਾਵਾਂ ਲਗਾਤਾਰ ਜਾਰੀ ਰੱਖਣਗੇ।
- Download Babushahi App
-
-