ਬੀੜ ਤਲਾਬ ਦੇ ਕਾਂਗਰਸੀ ਪਰਿਵਾਰਾਂ ਨੇ ਸਰਪੰਚ ਦੀ ਅਗਵਾਈ ਹੇਠ ਫੜਿਆ ਝਾੜੂ
ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕੀਤਾ ਸਵਾਗਤ
ਅਸ਼ੋਕ ਵਰਮਾ
ਬਠਿੰਡਾ, 2 ਅਗਸਤ 2026 :ਆਮ ਆਦਮੀ ਪਾਰਟੀ ਨੂੰ ਬਠਿੰਡਾ ਦਿਹਾਤੀ ਹਲਕੇ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬੀੜ ਤਲਾਬ ਦੇ ਬਹੁਤ ਸਾਰੇ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਪੀਸੀਐਸ ਰਿਟਾਇਰਡ ਐਸਡੀਐਮ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਇਹਨਾ ਪਰਿਵਾਰਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਜੀ ਆਇਆ ਕਿਹਾ ਗਿਆ। ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲੇ ਲੋਕਾਂ ਦੀ ਅਗਵਾਈ ਕਰ ਰਹੇ ਸਰਪੰਚ ਜਸਵੰਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਕੁਲਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਰਵਾਇਤੀ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਪੱਲਾ ਫੜ ਲਿਆ ਹੈ। ਉਨ੍ਹਾਂ ਕਿਹਾ ਇਸੇ ਖੁਸ਼ੀ ਵਿੱਚ ਪਿੰਡ ਦੀ ਪੰਚਾਇਤ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ ਹੈ।
ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਆਮ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਸਹੂਲਤਾਂ ਜਿਨਾਂ ਵਿੱਚ, ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ, ਹਰ ਪਰਿਵਾਰ ਨੂੰ 600 ਯੂਨਿਟ ਮੁਫਤ ਬਿਜਲੀ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫਤ ਇਲਾਜ , ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਦੀ ਮਦਦ, ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋ ਉਪਰ ਉਮਰ ਦੀਆਂ ਔਰਤਾਂ ਦੀ ਆਰਥਿਕ ਮਦਦ , ਖੇਤਾਂ ਨੂੰ ਨਿਰਵਿਘਨ ਦਿਨ ਸਮੇਂ ਬਿਜਲੀ ਸਪਲਾਈ, ਟੋਲ ਪਲਾਜ਼ਾ ਬੰਦ ਕਰਨ ਸਮੇਤ ਹੋਰ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੌਰਾਨ ਉਹਨਾਂ ਦੇ ਲੀਡਰਾਂ ਨੇ ਸਿਰਫ ਤੇ ਸਿਰਫ ਆਪਣੇ ਘਰ ਭਰੇ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਕੋਈ ਇੱਕ ਵੀ ਰੁਪਏ ਲਏ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਸਾਡੇ ਹਜ਼ਾਰਾਂ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਿਵਾਜਿਆ ਹੈ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਦੇ ਚਾਰ ਸਾਲਾਂ ਦੇ ਕੰਮ ਨੂੰ ਦੇਖਦੇ ਹੋਏ ਲੋਕ ਸਾਡੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਲੋਂ ਦੁਆਵਾਂ ਦੇ ਰਹੇ ਹਨ ਅਤੇ ਆਉਣ ਵਾਲੇ ਵਿਧਾਨ ਸਭਾ ਇਲੈਕਸ਼ਨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਫਤਵਾ ਦੇਣ ਲਈ ਉਤਾਵਲੇ ਹਨ।
ਉਹਨਾਂ ਨੇ ਹਲਕੇ ਦੀ ਲੋਕਾਂ ਅਤੇ ਸਮੁੱਚੀਆਂ ਪੰਚਾਇਤਾਂ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਅਤੇ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜਬੂਤ ਕਰਨ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਜਿਲ੍ਹਾ ਯੂਥ ਮੀਤ ਪ੍ਰਧਾਨ ਸਰਪੰਚ ਸੁਖਜਿੰਦਰ ਰੋਮਾਣਾ, ਸੰਗਠਨ ਇੰਚਾਰਜ ਦੀਪ ਡੂੰਮਵਾਲੀ, ਚੇਅਰਮੈਨ ਵਿਜੇ ਸਿੰਘ, ਜਸਵੰਤ ਸਿੰਘ ਸੋਮਾ, ਗੁਰਪ੍ਰਕਾਸ਼ ਮੱਟੂ, ਸ਼ਮਿੰਦਰ ਸਿੰਘ ਗੋਰਾ, ਰਾਜ ਸਿੰਘ ਜੇਈ, ਕੌਰ ਸਿੰਘ ਆਦਿ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਚਾਇਤ ਮੈਂਬਰ ਮੇਜਰ ਸਿੰਘ, ਜੰਗੀਰ ਸਿੰਘ, ਕੁਲਵੰਤ ਸਿੰਘ, ਸ਼ਾਂਤੀ ਦੇਵੀ, ਜਸਮੇਲ ਕੌਰ, ਹਰਪ੍ਰੀਤ ਕੌਰ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।
- Download Babushahi App
-
-