ਬੇਅਦਬੀ ਵਿਰੋਧੀ ਐਕਟ 'ਤੇ CM ਮਾਨ ਦਾ ਵੱਡਾ ਬਿਆਨ; ਕਿਹਾ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਜਲਦ ਕੀਤਾ ਜਾਵੇਗਾ ਦੂਰ
Babushahi Network
ਚੰਡੀਗੜ੍ਹ, 27 ਸਤੰਬਰ 2026: ‘ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਗਲੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਐਕਟ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਜਲਦ ਦੂਰ ਕਰਨ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਕਿ, ਅੱਜ ਚੰਡੀਗੜ੍ਹ ਵਿਖੇ 'ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਸਬੰਧੀ ਬਣਾਈ ਗਈ ਸਰਕਾਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਐਕਟ ਸਬੰਧੀ ਉਠਾਏ ਗਏ ਇਤਰਾਜ਼ਾਂ ਨੂੰ ਜਲਦ ਦੂਰ ਕੀਤਾ ਜਾਵੇਗਾ। ਸਰਕਾਰ ਦੀ ਟੀਮ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗ ਕਰਕੇ ਸਾਰੇ ਮਸਲਿਆਂ ਦਾ ਸੁਖਾਵਾਂ ਹੱਲ ਕੱਢੇਗੀ, ਤਾਂ ਜੋ ਇਸ ਕਾਨੂੰਨ ਦੀ ਮੂਲ ਭਾਵਨਾ ਬਰਕਰਾਰ ਰਹੇ। ਸਾਡੀ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
- Download Babushahi App
-
-