ਬੱਲ੍ਹੋ ਦੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਹੰਡਿਆਇਆ ਦੀ ਜੇਤੂ ਰਹੀ ਟੀਮ ਨੂੰ 17 ਹਜ਼ਾਰ ਦਾ ਨਕਦ ਇਨਾਮ
ਅਸ਼ੋਕ ਵਰਮਾ
ਰਾਮਪੁਰਾ ਫੂਲ, 27 ਜੁਲਾਈ 2026 : ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਬੱਲ੍ਹੋ ਵਿਖੇ ਗੁਰੂ ਰਵਿਦਾਸ ਕਮੇਟੀ ਵੱਲੋਂ ਦੋ ਰੋਜ਼ਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਪਹਿਲੇ ਦਿਨ ਉਦਘਾਟਨ ਪਿੰਡ ਦੀ ਸਰਪੰਚ ਅਮਰਜੀਤ ਕੌਰ ਵੱਲੋਂ ਕੀਤਾ ਗਿਆ, ਜਦਕਿ ਇਨਾਮਾਂ ਦੀ ਵੰਡ ‘ਤਰਨਜੋਤ ਵੈਲਫ਼ੇਅਰ ਸੁਸਾਇਟੀ’ ਦੇ ਪ੍ਰਧਾਨ ਅਵਤਾਰ ਸਿੰਘ ਟੋਫ਼ੀ ਵੱਲੋਂ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਟੋਫ਼ੀ ਨੇ ਹਰ ਸਾਲ ਟੂਰਨਾਮੈਂਟ ਦਾ ਪਹਿਲਾ ਇਨਾਮ ਆਪਣੀ ਸੰਸਥਾ ਵੱਲੋਂ ਦੇਣ ਦਾ ਵੱਡਾ ਐਲਾਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਰਾਜਭਿੰਦਰ ਸਿੰਘ ਨੇ ਦੱਸਿਆ ਕਿ ਇਸ ਖੇਡ ਮੁਕਾਬਲੇ ਵਿੱਚ ਕੁੱਲ 32 ਟੀਮਾਂ ਨੇ ਭਾਗ ਲਿਆ। ਫ਼ਸਵੇਂ ਅਤੇ ਰੋਮਾਂਚਕ ਮੁਕਾਬਲਿਆਂ ਤੋਂ ਬਾਅਦ ਹੰਡਿਆਇਆ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਟਰਾਫ਼ੀ 'ਤੇ ਕਬਜ਼ਾ ਕੀਤਾ, ਜਦਕਿ ਕਲਿਆਣ ਸੁੱਖਾ ਦੀ ਟੀਮ ਦੂਜੇ ਸਥਾਨ 'ਤੇ ਰਹੀ। ਖਿਡਾਰੀਆਂ ਦੀ ਵਧੀਆ ਕਾਰਗੁਜ਼ਾਰੀ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਕਾਂਸੀ (ਕਲਿਆਣ) ਨੂੰ 'ਬੈਸਟ ਬਾਲਰ' ਅਤੇ ਆਸ਼ੂ (ਬੱਲ੍ਹੋ) ਨੂੰ 'ਬੈਸਟ ਬੈਟਸਮੈਨ' ਚੁਣਿਆ ਗਿਆ, ਜਦਕਿ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਖੇਡ ਦਿਖਾਉਣ ਵਾਲੇ ਖਿਡਾਰੀ ਕਾਰਤਿਕ ਨੂੰ 'ਮੈਨ ਆਫ਼ ਦੀ ਸੀਰੀਜ਼' ਦੇ ਖ਼ਿਤਾਬ ਨਾਲ ਨਵਾਜ਼ਿਆ ਗਿਆ।
ਕਮੇਟੀ ਆਗੂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਸਥਾਨ 'ਤੇ ਆਉਣ ਵਾਲੀ ਹੰਡਿਆਇਆ ਦੀ ਟੀਮ ਨੂੰ 17,000 ਰੁਪਏ ਨਕਦ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਦੂਜੇ ਸਥਾਨ 'ਤੇ ਰਹਿਣ ਵਾਲੀ ਕਲਿਆਣ ਸੁੱਖਾ ਦੀ ਟੀਮ ਨੂੰ 11,000 ਰੁਪਏ ਅਤੇ ਸਨਮਾਨ ਚਿੰਨ੍ਹ ਦਿੱਤਾ ਗਿਆ।ਇਸ ਮੌਕੇ ਖੇਡਾਂ ਨੂੰ ਸਫ਼ਲ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਵਿੱਚ ਐਨ.ਆਰ.ਆਈ. ਗੁਰਸੇਵਕ ਸਿੰਘ, ਤੇਜਾ ਸਿੰਘ, ਬੂਟਾ ਸਿੰਘ, ਕੁਲਵਿੰਦਰ ਸਿੰਘ, ਕੇਵਲ ਸਿੰਘ, ਸੁਖਜਿੰਦਰ ਸਿੰਘ ਨੰਬਰਦਾਰ, ਕਰਮਜੀਤ ਸਿੰਘ, ਰੇਸ਼ਮ ਸਿੰਘ ਪੰਚ, ਹਰਬੰਸ ਸਿੰਘ, ਜਗਸੀਰ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਅਤੇ ਕਿੰਨੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਟੂਰਨਾਮੈਂਟ ਦੇ ਅੰਤ ਵਿੱਚ ਕਮੇਟੀ ਆਗੂਆਂ ਨੇ ਆਏ ਹੋਏ ਸਾਰੇ ਮਹਿਮਾਨਾਂ, ਖਿਡਾਰੀਆਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।
- Download Babushahi App
-
-