ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਵਿਰੁੱਧ ਬੋਲਣ ਲਈ ਨਹੀਂ ਰਿਹਾ ਵਿਰੋਧੀਆਂ ਕੋਲ ਕੋਈ ਮੁੱਦਾ: ਕੁਲਵੰਤ ਸਿੰਘ
ਵਿਧਾਇਕ ਹੋਰਾਂ ਕਿਹਾ : ਮੋਹਾਲੀ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਸੰਬੰਧਿਤ ਰੋਜ਼ਾਨਾ ਹੋ ਰਹੀ ਹੈ ਇੱਕ ਹਜ਼ਾਰ ਤੋਂ ਵੀ ਵੱਧ ਰਜਿਸਟਰੇਸ਼ਨ
ਮੋਹਾਲੀ, 2 ਫਰਵਰੀ,2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਲਿਆਂਦੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਹੀ ਮਾਇਨਾਂ ਦੇ ਵਿੱਚ ਲਾਗੂ ਕਰਨ ਦੇ ਲਈ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਦੇ ਵਿੱਚ ਮਸ਼ੀਨਾਂ ਦੁਆਰਾ ਰਜਿਸਟਰੇਸ਼ਨ ਦਾ ਕੰਮ ਵੱਡੇ ਪੱਧਰ ਤੇ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਤੇ ਉਹਨਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰ ਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਵੀ ਹਾਜ਼ਰ ਸਨ ਰਹੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਾਰੇ ਵਿੱਚ ਇੱਕ ਗੱਲ ਵਿਰੋਧੀਆਂ ਨੂੰ ਵੀ ਸਪਸ਼ਟ ਹੋ ਚੁੱਕੀ ਹੈ ਕਿ ਇਹ ਜੋ ਵੀ ਕਹਿੰਦੇ ਹਨ ਜੋ ਵੀ ਲੋਕਾਂ ਨਾਲ ਵਾਅਦੇ ਅਤੇ ਦਾਵੇ ਕਰਦੇ ਹਨ ਉਹਨਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਂਦਾ ਹੈ ਇਹ ਗੱਲ ਪੰਜਾਬ ਦੇ ਲੋਕਾਂ ਨੇ ਪਿਛਲੇ ਚਾਰ ਵਰ੍ਹਿਆਂ ਵਿੱਚ ਵੇਖ ਵੀ ਲਈ ਹੈ। ਉਹਨਾਂ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਹਸਪਤਾਲ ਅਪਗ੍ਰੇਡ ਕੀਤੇ ਗਏ ਹਨ। ਵੱਡੀ ਗਿਣਤੀ ਦੇ ਵਿੱਚ ਲੋੜੀਂਦੇ ਡਾਕਟਰ ਨਰਸਾਂ ਅਤੇ ਅਮਲੇ ਫੈਲੇ ਦੀ ਭਰਤੀ ਵੱਡੇ ਪੱਧਰ ਤੇ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹੱਲਾ ਕਲੀਨਿਕ ਵੀ ਖੋਲ੍ਹੇ ਗਏ ਹਨ ਜਿੱਥੇ ਮਰੀਜ਼ਾਂ ਦਾ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਇਲਾਜ ਸੰਭਵ ਹੋ ਰਿਹਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਹੁਣ ਵਿਰੋਧੀਆਂ ਦੇ ਕੋਲ਼ ਬੋਲਣ ਦੇ ਲਈ ਕੋਈ ਮੁੱਦਾ ਹੀ ਨਹੀਂ ਰਿਹਾ ਅਤੇ ਉਹ ਬਿਨਾਂ ਵਜ੍ਹਾ ਅਵਾ -ਤਵਾ ਬੋਲ ਕੇ ਆਪਣੀ ਰਾਜਨੀਤਿਕ ਡੰਗ- ਟਪਾਈ ਕਰਦੇ ਵਿਖਾਈ ਦਿੰਦੇ ਹਨ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੂਬੇ ਦੇ ਹਰ ਵਰਗ ਦੇ ਲਈ ਕੁਝ ਨਾ ਕੁਝ ਕੀਤਾ ਜਾ ਰਿਹਾ ਹੈ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ,ਵੱਡੇ ਪੱਧਰ ਤੇ ਬਿਨਾਂ- ਕਿਸੇ ਰਿਜਰਵੇਸ਼ਨ ਦੇ ਸੂਬੇ ਦੇ ਨੌਜਵਾਨ ਮੁੰਡੇ -ਕੁੜੀਆਂ ਨੂੰ ਰੋਜ਼ਗਾਰ , 1000 ਤੋਂ ਵੀ ਵੱਧ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ, ਇਸ ਤੋਂ ਇਲਾਵਾ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੀ.ਐਸ.ਸੀ ਸੈਂਟਰਾਂ ਦੇ ਵਿੱਚ ਰੋਜ਼ਾਨਾ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਇਕ ਹਜਾਰ ਰਜਿਸਟਰੇਸ਼ਨ ਹੋ ਰਹੀ ਹੈ , ਉਹਨਾਂ ਕਿਹਾ ਕਿ ਮੇਰੀ ਲੋਕਾਂ ਨੂੰ ਇਹ ਅਪੀਲ ਹੈ ਕਿ ਉਹ ਰਜਿਸਟਰੇਸ਼ਨ ਕਰਵਾਉਣ ਦੇ ਮਾਮਲੇ ਦੇ ਵਿੱਚ ਜ਼ਿਆਦਾ ਪੈਨਿਕ ਨਾ ਹੋਣ ਹੜਬੜੀ ਨਾ ਮਚਾਉਣ ਕਿਉਂਕਿ ਇੱਕ ਇੱਕ ਕਰਕੇ ਪੜਾਅਵਾਰ ਸਭਨਾਂ ਦੀ ਰਜਿਸਟਰੇਸ਼ਨ ਹੋ ਰਹੀ ਹੈ। ਅਤੇ ਇਹਨਾਂ ਸੈਂਟਰਾਂ ਤੋਂ ਇਲਾਵਾ ਪੰਜਾਬ ਡਿਵੈਲਪਮੈਂਟ ਬੋਰਡ ਦੇ ਮੈਂਬਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਲੋਕਾਂ ਦੇ ਘਰ ਘਰ ਜਾ ਕੇ ਉਹਨਾਂ ਦੀ ਰਜਿਸਟਰੇਸ਼ਨ ਦਾ ਕੰਮ ਪੂਰਾ ਕਰਨਗੇ, ਉਹਨਾਂ ਕਿਹਾ ਕਿ ਜਿਨਾਂ ਨੇ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਲੋਕੀ ਆਪਣੇ ਨਾਲ ਸਭਨਾ ਪਰਿਵਾਰਿਕ ਮੈਂਬਰਾਂ ਦੇ ਵੋਟਰ ਅਤੇ ਆਧਾਰ ਕਾਰਡ ਜ਼ਰੂਰ ਲੈ ਕੇ ਆਉਣ, ਇਸ ਮੌਕੇ ਤੇ ਆਪ ਨੇਤਾ ਕੁਲਦੀਪ ਸਿੰਘ ਸਮਾਣਾ, ਰਾਜਿੰਦਰ ਪ੍ਰਸਾਦ ਸ਼ਰਮਾ, ਸਾਬਕਾ ਕੌਂਸਲਰ ਜਗਦੇਵ ਸ਼ਰਮਾ, ਗੁਰਪ੍ਰੀਤ ਸਿੰਘ ਬੈਂਸ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ।